ਸੜਕ ਦੇ ਅੱਧ ਵਿਚਕਾਰ ਅੱਗ ਲੱਗਣ ਕਾਰਨ ਸੜਿਆ ਛੋਟਾ ਹਾਥੀ, ਟੈਂਪੂ ਵਿੱਚੋਂ ਛਲਾਂਗ ਲਗਾ ਕੇ ਬਚੇ ਦੋ ਸਵਾਰ

Saturday, Dec 07, 2024 - 03:37 PM (IST)

ਗੁਰਦਾਸਪੁਰ (ਵਿਨੋਦ)- ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਬਾਈਪਾਸ ਕੋਲ ਰਿਲਾਇੰਸ ਪੈਟਰੋਲ ਪੰਪ 'ਤੇ ਨਜ਼ਦੀਕ ਇੱਕ ਛੋਟਾ ਹਾਥੀ ਗੱਡੀ ਨੂੰ ਅੱਗ ਲੱਗ ਗਈ। ਜਿਸ ਵਿਚ ਸਵਾਰ ਦੋ ਲੋਕਾਂ ਨੇ ਬੜੀ ਮੁਸ਼ਕਿਲ ਦੇ ਨਾਲ ਛਾਲ ਮਾਰ ਕੇ ਆਪਣੀ ਜਾਨ ਬਚਾਈ। ਪਰ ਉਹ ਦੋਵੇਂ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ-  ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ

ਟੈਂਪੂ ਦੇ ਡਰਾਈਵਰ ਸ਼ਿਵ ਪ੍ਰਸ਼ਾਦ ਸਿੰਘ ਯਾਦਵ ,ਹਰੀ ਨਰਾਇਣ ਸਿੰਘ ਯਾਦਵ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਕੁਝ ਸਾਮਾਨ ਲੈ ਕੇ ਬਹਿਰਾਮਪੁਰ ਨੂੰ ਜਾ ਰਹੇ ਸਨ ਕਿ ਜਦੋਂ ਉਹ ਧਾਰੀਵਾਲ ਬਾਈਪਾਸ ਤੇ ਰਿਲਾਇੰਸ ਪੈਟਰੋਲ ਪੰਪ ਤੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਹੀ ਉਨ੍ਹਾਂ ਨੂੰ ਲੱਗਿਆ ਕਿ ਗੱਡੀ ਦੇ ਥੱਲੇ ਅੱਗ ਲੱਗ ਗਈ ਹੈ। ਸ਼ੀਸ਼ੇ ਵਿੱਚ ਅੱਗ ਭੜਕਦੀ ਨਜ਼ਰ ਆਈ ਤਾਂ ਉਨ੍ਹਾਂ ਦੋਹਾਂ ਨੇ ਗੱਡੀ ਹੋਲੀ ਹੁੰਦੇ ਹੀ ਛਲਾਂਗ ਲਗਾ ਦਿੱਤੀ ਜਿਸ ਕਾਰਨ ਦੋਵੇਂ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਮੌਕੇ ’ਤੇ ਇਸ ਅੱਗ ਦਾ ਮੰਜ਼ਰ ਦੇਖ ਰਹੇ ਇੱਕ ਰਾਹਗੀਰ ਨੇ ਸੜਕ ਸੁਰੱਖਿਆ ਫੋਰਸ ਨੂੰ ਕਾਲ ਕੀਤੀ ਤਾਂ ਕੁਝ ਹੀ ਸਮੇਂ ਵਿੱਚ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਉੱਥੇ ਪਹੁੰਚ ਗਏ । ਨਜ਼ਦੀਕੀ ਰਿਲਾਇੰਸ ਪੈਟਰੋਲ ਪੰਪ ਦੇ ਕਰਮਚਾਰੀਆਂ ਨੇ ਅੱਗ ਬੁਝਾਓ ਜੰਤਰ ਲਿਆ ਕੇ ਗੱਡੀ ਤੇ ਲੱਗੀ ਅੱਗ ਤੇ ਕਾਬੂ ਪਾ ਲਿਆ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਏ.ਐੱਸ.ਆਈ ਨਿਰਮਲ ਸਿੰਘ ਨੇ ਦੋਨਾਂ ਗੱਡੀ ਸਵਾਰਾਂ ਨੂੰ ਸੀ.ਐੱਚ.ਸੀ ਧਾਰੀਵਾਲ ਵਿੱਚ ਪਹੁੰਚਾਇਆ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮਲਹਮ ਪੱਟੀ ਕੀਤੀ ਗਈ ।

ਇਹ ਵੀ ਪੜ੍ਹੋ-  ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News