ਛੋਟਾ ਹਾਥੀ ਟੈਂਪੂ ਨੇ ਮੋਟਰਸਾਈਕਲ ਰੇਹੜੀ ਨੂੰ ਮਾਰੀ ਜ਼ੋਰਦਾਰ ਟੱਕਰ, ਇਕੋ ਪਰਿਵਾਰ ਦੇ 5 ਜੀਅ ਜ਼ਖ਼ਮੀ

Saturday, Nov 30, 2024 - 06:13 PM (IST)

ਬਟਾਲਾ (ਸਾਹਿਲ)- ਅੱਡਾ ਸ਼ਾਹਬਾਦ ਕੋਲ ਇਕ ਛੋਟਾ ਹਾਥੀ ਟੈਂਪੂ ਵਲੋਂ ਮੋਟਰਸਾਈਕਲ ਰੇਹੜੀ ਨੂੰ ਜ਼ੋਰਦਾਰ ਟੱਕਰ ਮਾਰਨ ਨਾਲ ਇਕੋ ਪਰਿਵਾਰ ਦੇ 5 ਜੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ ਜਗਤਾਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਭਾਮ ਆਪਣੀ ਪਤਨੀ ਕੰਵਲਜੀਤ ਕੌਰ, ਬੱਚਿਆਂ ਰੋਹਨ ਤੇ ਸੁਖਦੀਪ ਅਤੇ ਆਪਣੀ ਮਾਤਾ ਅਮਰੀਕ ਕੌਰ ਨਾਲ ਮੋਟਰਸਾਈਕਲ ਰੇਹੜੀ ’ਤੇ ਸਵਾਰ ਹੋ ਕੇ ਆਪਣੇ ਰਿਸ਼ਤੇਦਾਰਾਂ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਜਾ ਰਹੇ ਸੀ। ਜਦੋਂ ਇਹ ਪਿੰਡ ਸ਼ਾਹਬਾਦ ਨੇੜੇ ਪਹੁੰਚਿਆ ਤਾਂ ਛੋਟਾ ਹਾਥੀ ਨੇ ਇਸਦੀ ਰੇਹੜੀ ਨੂੰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਉਕਤ ਸਾਰੇ ਜਣੇ ਜ਼ਖਮੀ ਹੋ ਗਏ।

 ਓਧਰ, ਇਸ ਬਾਰੇ ਸੂਚਨਾ ਮਿਲਦਿਆਂ ਹੀ 108 ਐਂਬੂਲੈਂਸ ਦੇ ਮੁਲਾਜ਼ਮਾਂ ਉਕਤ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ।


Shivani Bassan

Content Editor

Related News