50 ਗ੍ਰਾਮ ਹੈਰੋਇਨ ਸਮੇਤ ਇਕ ਸਮਗਲਰ ਕਾਬੂ

Tuesday, Mar 17, 2020 - 08:02 PM (IST)

50 ਗ੍ਰਾਮ ਹੈਰੋਇਨ ਸਮੇਤ ਇਕ ਸਮਗਲਰ ਕਾਬੂ

ਤਰਨਤਾਰਨ, (ਬਲਵਿੰਦਰ ਕੌਰ)- ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ 50 ਗ੍ਰਾਮ ਹੈਰੋਇਨ ਸਮੇਤ ਇਕ ਸਮਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਪੁਲ ਡਰੇਨ ਨੌਸ਼ਹਿਰਾ ਢਾਲਾ ’ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿਸ ਦੀ ਤਲਾਸ਼ੀ ਲੈਣ ’ਤੇ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਹਰਭਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਨੌਸ਼ਹਿਰਾ ਢਾਲਾ ਵਜੋਂ ਹੋਈ। ਜਿਸ ਦੇ ਖਿਲਾਫ ਮੁਕੱਦਮਾ ਨੰਬਰ 24 ਜੁਰਮ 21/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


author

Bharat Thapa

Content Editor

Related News