ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਕੀਤੀ ਜਾਵੇਗੀ ਵਿਸ਼ੇਸ਼ ਇਕੱਤਰਤਾ

03/27/2023 1:37:05 PM

ਅੰਮ੍ਰਿਤਸਰ (ਸਰਬਜੀਤ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਇਕੱਤਰਤਾ ਕੀਤੀ ਜਾਵੇਗੀ। ਇਹ ਵਿਸ਼ੇਸ਼ ਇਕੱਤਰਤਾ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਜ਼ਰੂਰੀ ਵਿਚਾਰਾਂ ਕਰਨ ਲਈ ਬੁਲਾਈ ਗਈ ਹੈ। ਜਿਸ ਵਿਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ/ਸੰਪ੍ਰਦਾਵਾਂ/ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀ ਸਾਹਿਬਾਨਾਂ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸੁਨੇਹੇ ਭੇਜੇ ਗਏ ਹਨ।  

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਦੀ ਸ਼ਰਮਨਾਕ ਕਰਤੂਤ, ਮੋਟਰਸਾਈਕਲ 'ਚੋਂ ਪੈਟਰੋਲ ਕੱਢਦੇ ਹੋਏ ਦੀ ਵੀਡੀਓ ਵਾਇਰਲ

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਕੀਤੀ ਨੇ ਅਰਦਾਸ ਕੀਤੀ ਅਤੇ ਗੁਰੂ ਜੀ ਦਾ ਸ਼ੁਕਰਾਨਾ ਕੀਤਾ। ਦੱਸ ਦੇਈਏ ਇਸ ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸਿੱਖ ਬੁੱਧੀਜੀਵੀ ਵੀ ਭਾਗ ਲੈਣਗੇ।

ਇਹ ਵੀ ਪੜ੍ਹੋ- 14 ਗ੍ਰਾਮ ਹੈਰੋਇਨ ਸਮੇਤ ਇਕ ਕੁੜੀ ਗ੍ਰਿਫ਼ਤਾਰ, ਇਕ ਮੁਲਜ਼ਮ ਦੀ ਭਾਲ ਜਾਰੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News