ਤੇਜ਼ ਰਫ਼ਤਾਰ ਬਲੈਰੋ ਗੱਡੀ ਨੇ ਮੋਟਰਸਾਈਕਲ ''ਚ ਮਾਰੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
Tuesday, Jun 03, 2025 - 11:31 AM (IST)

ਤਰਨਤਾਰਨ(ਰਾਜੂ)- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਸਥਿਤ ਪਿੰਡ ਕੋਟ ਦਾਤਾ ਪੁਲ ਦੇ ਕੋਲ ਤੇਜ਼ ਰਫ਼ਤਾਰ ਬਲੈਰੋ ਗੱਡੀ ਵੱਲੋਂ ਮੋਟਰ ਸਾਈਕਲ ਨੂੰ ਟੱਕਰ ਮਾਰਨ ਕਰਕੇ ਮੋਟਰ ਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਸਬੰਧੀ ਥਾਣਾ ਹਰੀਕੇ ਦੀ ਪੁਲਸ ਨੇ ਬਲੈਰੋ ਗੱਡੀ ਦੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਲਵਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਨੇ ਦੱਸਿਆ ਕਿ ਉਸ ਦਾ ਚਾਚਾ ਗੁਰਜੀਤ ਸਿੰਘ, ਗੁਰਦੇਵ ਸਿੰਘ ਪੁੱਤਰ ਦਿਲਬਾਗ ਸਿੰਘ ਤੇ ਉਸ ਦਾ ਮੁੰਡਾ ਗੁਰਪ੍ਰੀਤ ਸਿੰਘ ਸਰਕਾਰੀ ਹਾਈ ਸਕੂਲ ਪਨਗੋਟਾ ਵਿਖੇ ਟਾਈਲਾਂ ਲਗਾਉਣ ਦਾ ਕੰਮ ਕਰਦੇ ਸੀ। 31 ਮਈ ਨੂੰ ਇਹ ਤਿੰਨੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਆਪਣੇ ਕੰਮ ’ਤੇ ਜਾ ਰਹੇ ਸਨ ਤਾਂ ਜਦੋਂ ਕੋਟ ਦਾਤਾ ਪੁਲ ’ਤੇ ਪਹੁੰਚੇ ਤਾਂ ਦਦੇਹਰ ਸਾਹਿਬ ਵੱਲੋਂ ਆ ਰਹੀ ਬਲੈਰੋ (ਦੁੱਧ ਵਾਲੀ) ਗੱਡੀ ਨੰਬਰ ਪੀ.ਬੀ.46.ਏ.ਕੇ.9673 ਦੇ ਚਾਲਕ ਨੇ ਲਾਪਰਵਾਹੀ ਨਾਲ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਰਕੇ ਇਹ ਤਿੰਨੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੇ ਚਾਚਾ ਗੁਰਜੀਤ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਜਦਕਿ ਗੁਰਦੇਵ ਸਿੰਘ ਤੇ ਉਸਦੇ ਲੜਕੇ ਗੁਰਪ੍ਰੀਤ ਸਿੰਘ ਨੂੰ ਹਾਲਤ ਗੰਭੀਰ ਹੋਣ ਕਰਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ
ਇਸ ਸਬੰਧੀ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨ ’ਤੇ ਬਲੈਰੋ ਗੱਡੀ ਦੇ ਚਾਲਕ ਬਲਦੇਵ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਠੱਠੀਆਂ ਖੁਰਦ ਵਿਰੁੱਧ ਮੁਕੱਦਮਾ ਨੰਬਰ 44 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8