ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕੁਚਲਿਆ, ਮੌਕੇ ’ਤੇ ਮੌਤ

Thursday, Feb 05, 2026 - 11:49 AM (IST)

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕੁਚਲਿਆ, ਮੌਕੇ ’ਤੇ ਮੌਤ

ਲੋਪੋਕੇ (ਜ. ਬ.)-ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਵਿਖੇ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਕੁਚਲਣ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਫਤਿਹ ਸਿੰਘ (45) ਅਤੇ ਉਸ ਦੀ ਪਤਨੀ ਬਲਜੀਤ ਕੌਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ

ਮ੍ਰਿਤਕ ਦੇ ਭਤੀਜੇ ਲਾਭ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਤਿਹ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਹੁਰੇ ਪਿੰਡ ਭੀਲੋਵਾਲ ਕੱਚਾ ਤੋਂ ਲੋਪੋਕੇ ਜਾ ਰਹੇ ਸਨ। ਜਦੋਂ ਉਹ ਪਿੰਡ ਪ੍ਰੀਤ ਨਗਰ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਗ਼ਲਤ ਸਾਈਡ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਉਨ੍ਹਾਂ ਨੂੰ ਕਾਫੀ ਦੂਰ ਤੱਕ ਘਸੀਟਦੀ ਲੈ ਗਈ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ

ਹਾਦਸੇ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਲੋਪੋਕੇ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਕਾਰ ਨੰਬਰ ‘ਐੱਚ. ਆਰ. 10 ਡਬਲਯੂ. 4154) ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News