ਤੇਜ਼ ਰਫਤਾਰ ਟਿੱਪਰ ਨੇ 2 ਭਰਾਵਾਂ ਨੂੰ ਕੁਚਲਿਆ 1 ਦੀ ਮੌਤ, 1 ਗੰਭੀਰ ਜ਼ਖਮੀ

12/12/2018 4:55:08 AM

ਅੰਮ੍ਰਿਤਸਰ, (ਸੰਜੀਵ)- ਤੇਜ਼ ਰਫਤਾਰ ਟਿੱਪਰ ਚਾਲਕ ਨੇ ਮੋਟਰਸਾਈਕਲ ਸਵਾਰ 2 ਭਰਾਵਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਇਕ ਦੀ ਮੌਤ ਹੋ ਗਈ, ਜਦੋਂ ਕਿ ਦੂਸਰਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਇਸ ਸਬੰਧੀ ਥਾਣਾ ਸਦਰ ਦੀ ਪੁਲਸ ਨੇ ਟਿੱਪਰ ਨੰ. ਆਰ ਜੇ 19 ਜੀ ਬੀ 3890 ਦੇ ਅਣਪਛਾਤੇ ਚਾਲਕ ’ਤੇ ਕੇਸ ਦਰਜ ਕਰ ਲਿਆ ਹੈ। ਰਣਜੀਤ ਕੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਲਡ਼ਕੇ ਦਲਜੀਤ ਸਿੰਘ ਤੇ ਸੰਦੀਪ ਸਿੰਘ ਮੋਟਰਸਾਈਕਲ ’ਤੇ ਮੀਰਾਕੋਟ ਨੂੰ ਜਾ ਰਹੇ ਸਨ ਤੇ ਉਹ ਉਨ੍ਹਾਂ ਦੇ ਪਿੱਛੇ ਆਪਣੀ ਐਕਟਿਵਾ ’ਤੇ ਸੀ, ਜਿਵੇਂ ਹੀ ਉਹ ਪਾਲਮ ਵਿਹਾਰ ਨੇਡ਼ੇ ਪੁੱਜੇ ਤਾਂ ਤੇਜ਼ ਰਫਤਾਰ ਟਿੱਪਰ ਚਾਲਕ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਦਲਜੀਤ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਸੰਦੀਪ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News