ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਫਰਨੀਚਰ ਨਾਲ ਲੱਦੇ ਛੋਟੇ ਹਾਥੀ ਨੂੰ ਮਾਰੀ ਸਾਈਡ, ਦੋ ਜ਼ਖਮੀ

Friday, Jul 10, 2026 - 04:48 PM (IST)

ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਫਰਨੀਚਰ ਨਾਲ ਲੱਦੇ ਛੋਟੇ ਹਾਥੀ ਨੂੰ ਮਾਰੀ ਸਾਈਡ, ਦੋ ਜ਼ਖਮੀ

ਬਟਾਲਾ(ਬੇਰੀ)- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਸਥਿਤ ਗਿੱਲਾਂਵਾਲੀ ਮੋੜ ’ਤੇ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਫਰਨੀਚਰ ਨਾਲ ਲੱਦੇ ਹੋਏ ਛੋਟੇ ਹਾਥੀ ਨੂੰ ਟੱਕਰ ਮਾਰ ਦਿੱਤੀ, ਜਿਸਦੇ ਚਲਦਿਆਂ ਸੰਤੁਲਨ ਵਿਗੜਣ ਕਾਰਨ ਛੋਟਾ ਹਾਥੀ ਸੜਕ ਕਿਨਾਰੇ ਰੁੱਖ ਨਾਲ ਟਕਰਾ ਗਿਆ। ਇਸ ਹਾਦਸੇ ’ਚ ਛੋਟੇ ਹਾਥੀ ਦਾ ਚਾਲਕ ਅਤੇ ਉਸਦਾ ਸਾਥੀ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ ਦਲਬੀਰ ਸਿੰਘ ਨੇ ਦੱਸਿਆ ਕਿ ਹਰਜਿਦੰਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜਾਂਗਲਾ ਅਤੇ ਗੁਰਨਾਮ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਗਿੱਲਾਂਵਾਲੀ ਛੋਟੇ ਹਾਥੀ ’ਚ ਫਰਨੀਚਰ ਲੋਡ ਕਰ ਕੇ ਧਾਰੀਵਾਲ ਵੱਲ ਜਾ ਰਹੇ ਸਨ ਕਿ ਜਦ ਉਹ ਗਿੱਲਾਂਵਾਲੀ ਮੋੜ ’ਤੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਛੋਟੇ ਹਾਥੀ ਨੂੰ ਟੱਕਰ ਮਾਰ ਦਿੱਤੀ ਅਤੇ ਸੰਤੁਲਣ ਵਿਗੜਣ ਕਾਰਨ ਛੋਟਾ ਹਾਥੀ ਸੜਕ ਕਿਨਾਰੇ ਇਕ ਰੁੱਖ ਨਾਲ ਟਕਰਾ ਗਿਆ। ਇਸ ਹਾਦਸੇ ’ਚ ਹਰਜਿੰਦਰ ਸਿੰਘ ਅਤੇ ਗੁਰਨਾਮ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦਕਿ ਛੋਟੇ ਹਾਥੀ ਦਾ ਕਾਫੀ ਨੁਕਸਾਨ ਹੋਇਆ ਹੈ।  

ਇਹ ਵੀ ਪੜ੍ਹੋ- ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News