ਹੜ੍ਹ ਦੇ ਪਾਣੀ ਨਾਲ ਆਇਆ ਅਜੀਬ ਜਾਨਵਰ, ਜੰਗਲਾਤ ਵਿਭਾਗ ਵੀ ਰਹਿ ਗਿਆ ਹੈਰਾਨ
Saturday, Sep 06, 2025 - 02:13 PM (IST)

ਗੁਰਦਾਸਪੁਰ (ਵਿਨੋਦ) : ਹਿਮਾਚਲ ਪ੍ਰਦੇਸ਼ ਤੋਂ ਹੜ੍ਹ ਦੇ ਪਾਣੀ ਵਿਚ ਇਕ ਅਜੀਬ ਜਾਨਵਰ ਤੈਰਦਾ ਹੋਇਆ ਆਇਆ ਹੈ, ਜਿਸ ਨੂੰ ਇਲਾਕੇ ਦੇ ਲੋਕਾਂ ਨੇ ਸਬੰਧਤ ਵਿਭਾਗ ਦੀ ਮਦਦ ਨਾਲ ਫੜ ਕੇ ਪਿੰਜਰੇ ਵਿਚ ਬੰਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ-ਰੇਵਲੇ ਵਿਭਾਗ ਦਾ ਵੱਡਾ ਐਲਾਨ, ਤਿਉਹਾਰਾਂ ਦੇ ਮੱਦੇਨਜ਼ਰ ਯਾਤਰੀਆਂ ਲਈ ਚਲਾਈਆਂ ਵਿਸ਼ੇਸ਼ ਟਰੇਨਾਂ
ਸੂਤਰਾਂ ਅਨੁਸਾਰ ਜਿਵੇਂ ਹੀ ਕੋਈ ਇਸ ਜਾਨਵਰ ਨੇੜੇ ਜਾਂਦਾ ਹੈ, ਇਸ ਦਾ ਆਕਾਰ ਬਹੁਤ ਛੋਟਾ ਹੋ ਜਾਂਦਾ ਹੈ। ਇਸ ਦੀ ਜੀਭ ਕਾਫੀ ਲੰਬੀ ਹੈ । ਇਸ ਤਰ੍ਹਾਂ ਦਾ ਜਾਨਵਰ ਇਲਾਕੇ ਵਿਚ ਅਤੇ ਜੰਗਲਾਤ ਵਿਭਾਗ ਵੱਲੋਂ ਪਹਿਲੀ ਵਾਰ ਦੇਖਿਆ ਗਿਆ ਹੈ। ਇਸ ਸਬੰਧ ਵਿਚ ਜੀਵ-ਜੰਤੂ ਵਿਭਾਗ ਦੇ ਅਧਿਕਾਰੀ ਹਿਮਾਚਲ ਪ੍ਰਦੇਸ਼ ਦੇ ਜੀਵ ਜੰਤੂ ਵਿਭਾਗ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਇਸ ਜਾਨਵਰ ਬਾਰੇ ਸਹੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।
ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8