ਗੁਰਦਾਸਪੁਰ ’ਚ ਹਲਕਾਏ ਕੁੱਤੇ ਨੇ ਫੈਲਾਈ ਦਹਿਸ਼ਤ, 15 ਤੋਂ ਵੱਧ ਲੋਕਾਂ ਨੂੰ ਵੱਢਿਆ
Tuesday, Oct 08, 2024 - 05:36 PM (IST)
ਗੁਰਦਾਸਪੁਰ (ਵਿਨੋਦ)-ਗੁਰਦਾਸਪੁਰ ਸ਼ਹਿਰ ਦੇ ਹਨੂੰਮਾਨ ਚੌਕ ਤੋਂ ਅਮਾਮਵਾੜਾ ਚੌਕ ਨੂੰ ਜਾਂਦੇ ਬਾਜ਼ਾਰ ਵਿਚ ਦੇਰ ਸ਼ਾਮ ਹਲਕਾਏ ਕੁੱਤੇ ਨੇ ਦਹਿਸ਼ਤ ਫੈਲਾ ਦਿੱਤੀ, ਜਿਸ ਨੇ 15 ਤੋਂ ਵੱਧ ਲੋਕਾਂ ਨੂੰ ਵੱਢ ਲਿਆ, ਜਿਨ੍ਹਾਂ ਵੱਲੋਂ ਹਸਪਤਾਲ ’ਚ ਇਲਾਜ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਘਰੋਂ ਬਾਜ਼ਾਰ ’ਚ ਖਰੀਦਦਾਰੀ ਲਈ ਨਿਕਲੇ ਲੋਕਾਂ ਨੂੰ ਇਕ ਹਲਕਾਏ ਅਵਾਰਾ ਕੁੱਤੇ ਨੇ ਵੱਢ ਲਿਆ, ਜਿਸ ਤੋਂ ਬਾਅਦ ਕੁੱਤੇ ਨੇ ਬੇਰੀਆ ਮੁਹੱਲਾ, ਗੀਤਾ ਭਵਨ ਰੋਡ, ਨਾਥ ਚਾਟ ਹਾਊਸ ਵਾਲੀ ਗਲੀ ਅਤੇ ਹੋਰ ਇਲਾਕਿਆਂ ’ਚ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਤੋਂ ਪਰਤ ਰਹੇ 3 ਨੌਜਵਾਨਾਂ ਦੀ ਮੌਤ
ਲੋਕਾਂ ਦੇ ਮੁਤਾਬਕ ਕੁੱਤੇ ਦੇ ਮੂੰਹ ’ਚੋਂ ਖੂਨ ਨਿਕਲ ਰਿਹਾ ਸੀ, ਜਦਕਿ ਉਹ ਜਿੱਥੋਂ ਵੀ ਲੰਘ ਰਿਹਾ ਸੀ, ਉੱਥੇ ਹੀ ਲੋਕਾਂ ਨੂੰ ਦੰਦ ਮਾਰਦਾ ਜਾ ਰਿਹਾ ਸੀ, ਜਿਸ ਤੋਂ ਬਾਅਦ ਇਸ ਬਾਰੇ ਲੋਕਾਂ ਨੇ ਨਗਰ ਕੌਂਸਲ ਗੁਰਦਾਸਪੁਰ ਨੂੰ ਵੀ ਸੂਚਿਤ ਕੀਤਾ ਪਰ ਉਸ ਦਾ ਕੋਈ ਵੀ ਫਾਇਦਾ ਨਹੀਂ ਹੋਇਆ। ਇਸ ਤੋਂ ਬਾਅਦ ਸ਼ਹਿਰ ਦੇ ਲੋਕਾਂ ਨੇ ਆਪ ਹੀ ਇਸ ਅਵਾਰਾ ਕੁੱਤੇ ਨੂੰ ਗੁਰਦਾਸਪੁਰ ਦੇ ਬਾਟਾ ਚੌਕ ’ਚ ਘੇਰ ਕੇ ਮਾਰ ਮੁਕਾਇਆ। ਇਸ ਸਮੇਂ ਲੋਕਾਂ ਨੇ ਦੱਸਿਆ ਕਿ ਅਵਾਰਾ ਕੁੱਤਿਆਂ ਦੀ ਦਹਿਸ਼ਤ ਦਿਨੋ ਦਿਨ ਵੱਧਦੀ ਜਾ ਰਹੀ ਹੈ, ਜਦਕਿ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੀ ਵੱਧਦੀ ਸੰਖਿਆ ਨੂੰ ਰੋਕਣ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 'ਆਪ' ਆਗੂ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8