ਹੋਸਟਲ ਦੀ ਵਿਦਿਆਰਥਣ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ, ਕੀਤੀ ਜੀਵਨ ਲੀਲਾ ਸਮਾਪਤ

03/18/2023 10:53:32 AM

ਅੰਮ੍ਰਿਤਸਰ (ਅਰੁਣ)- ਅੰਮ੍ਰਿਤਸਰ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਖਾਲਸਾ ਕਾਲਜ ਵਿਚ ਬੈਚੂਲਰ ਆਫ਼ ਫਿਜਿਓਥਰੈਪੀ ਸਾਲ ਪਹਿਲਾ ਦੀ ਇਕ ਵਿਦਿਆਰਥਣ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਕਾਲਜ ਹੋਸਟਲ 'ਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ- ਅਕਾਲੀ ਦਲ ਨੇ ਸ਼ੁਰੂ ਕੀਤਾ 'ਪੰਜਾਬ ਬਚਾਓ ਧਰਨਾ', ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ

ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਤਨਿਕਾ ਸ਼ਰਮਾ ਵੱਜੋਂ ਹੋਈ ਹੈ। ਜੋ ਕਿ ਹਿਮਾਚਲ ਸ਼ਹਿਰ ਦੇ ਕਾਂਗੜਾ ਜ਼ਿਲ੍ਹੇ ਨਾਲ ਸੰਬੰਧ ਰੱਖਦੀ ਸੀ। ਤਨਿਕਾ ਸ਼ਰਮਾ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਦੇਰ ਰਾਤ ਪੱਖੇ ਨਾਲ ਫਾਹਾ ਲਿਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਦੌਰਾਨ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੰਟੋਨਮੇਂਟ ਮੁਖੀ ਇੰਸਪੈਕਟਰ ਧਰਮਿੰਦਰ ਕਲਿਆਣ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜ ਗਏ। ਪੁਲਸ ਵੱਲੋਂ ਇਸ ਘਟਨਾ ਦੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਹਜ਼ਾਰਾਂ ਏਕੜ ਕਣਕ ਦੀ ਫ਼ਸਲ ਜ਼ਮੀਨ ’ਤੇ ਵਿਛੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News