ਕ੍ਰਿਸ਼ੀ ਵਿਗਿਆਨ ਕੇਂਦਰ ਪਠਾਨਕੋਟ ਵੱਲੋਂ ਕੀਤਾ ਗਿਆ ਸਫ਼ਲ ਤਜਰਬਾ, ਹੁਣ ਪੰਜਾਬ ''ਚ ਹੋਵੇਗੀ ਸੇਬ ਦੀ ਖੇਤੀ
04/01/2023 1:46:57 PM

ਪਠਾਨਕੋਟ (ਕੰਵਲ)- ਕਿਸਾਨਾਂ ਨੂੰ ਕਦੇ ਮੌਸਮ ਤੇ ਕਦੇ ਸਰਕਾਰਾਂ ਵੱਲੋਂ ਅਣਦੇਖੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨੂੰ ਦੇਖਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨ ਕਰ ਰਿਹਾ ਹੈ। ਜੋ ਕਿ ਕਿਸਾਨ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਸਹਾਇਕ ਧੰਦੇ ਅਪਣਾ ਸਕਣ ਅਤੇ ਅਜਿਹੀ ਹੀ ਇੱਕ ਪ੍ਰਾਪਤੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਹਾਸਲ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਹੁਣ ਕਿਸਾਨ ਆਪਣੇ ਖੇਤਾਂ ਵਿੱਚ ਸੇਬ ਦੀ ਕਾਸ਼ਤ ਕਰ ਸਕਣਗੇ।
ਇਹ ਵੀ ਪੜ੍ਹੋ-ਡੌਂਕੀ ਲਗਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ
ਦੱਸ ਦਈਏ ਕਿ ਸੇਬ ਦੀ ਖੇਤੀ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਇੱਕ ਤਜਰਬਾ ਕੀਤਾ ਗਿਆ ਸੀ, ਜੋ ਸਫ਼ਲ ਰਿਹਾ ਹੈ ਅਤੇ ਹੁਣ ਕਿਸਾਨ ਪੰਜਾਬ ਦੀ ਧਰਤੀ 'ਤੇ ਵੀ ਸੇਬ ਦੀ ਕਾਸ਼ਤ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਉਨ੍ਹਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸੇਬ ਦੀ ਕਾਸ਼ਤ ਸਿਰਫ਼ ਉਨ੍ਹਾਂ ਇਲਾਕਿਆਂ 'ਚ ਹੀ ਸੰਭਵ ਹੈ, ਜਿੱਥੇ ਬਰਫ਼ਬਾਰੀ ਹੁੰਦੀ ਹੈ ਅਤੇ ਹੁਣ ਇਸ ਦੀ ਕਾਸ਼ਤ ਪੰਜਾਬ 'ਚ ਵੀ ਸੰਭਵ ਹੈ।
ਇਹ ਵੀ ਪੜ੍ਹੋ- ਪਤੀ ਨਾਲ ਮਾਮੂਲੀ ਤਕਰਾਰ ਮਗਰੋਂ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪਲਾਂ 'ਚ ਉੱਜੜੀਆਂ ਖ਼ੁਸ਼ੀਆਂ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਇੱਕ ਤਜਰਬਾ ਕੀਤਾ ਗਿਆ ਸੀ, ਜੋ ਸਫ਼ਲ ਰਿਹਾ ਹੈ ਅਤੇ ਹੁਣ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਖੇਤੀ ਦਾ ਲਾਹਾ ਲੈ ਕੇ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਤਲਾਸ਼ ’ਚ ਧਾਰਮਿਕ ਡੇਰਿਆਂ ’ਤੇ ਸਰਚ ਆਪ੍ਰੇਸ਼ਨ, ਡਰੋਨ ਦੀ ਵੀ ਲਈ ਜਾ ਰਹੀ ਮਦਦ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।