ਦੀਨਾਨਗਰ ਦੇ ਮੇਨ ਬਾਜ਼ਾਰ ਵਿਚ ਅਚਾਨਕ ਜਰਨਲ ਸਟੋਰ ਨੂੰ ਲੱਗੀ ਅੱਗ, ਸਾਰਾ ਸਾਮਾਨ ਹੋਇਆ ਸੁਆਹ

Tuesday, Nov 18, 2025 - 05:07 PM (IST)

ਦੀਨਾਨਗਰ ਦੇ ਮੇਨ ਬਾਜ਼ਾਰ ਵਿਚ ਅਚਾਨਕ ਜਰਨਲ ਸਟੋਰ ਨੂੰ ਲੱਗੀ ਅੱਗ, ਸਾਰਾ ਸਾਮਾਨ ਹੋਇਆ ਸੁਆਹ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਅੱਜ ਦੀਨਾਨਗਰ ਵਿਖੇ ਅਚਾਨਕ ਇੱਕ ਜਰਨਲ ਸਟੋਰ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਪਤਾ ਲੱਗ ਸਕਿਆ। ਸਮੂਹ ਨੇੜਲੇ ਦੁਕਾਨਦਾਰਾਂ ਅਤੇ ਲੋਕਾਂ ਵੱਲੋਂ ਬਾਲਟੀਆ ਨਾਲ ਪਾਣੀ ਭਰ ਕੇ ਇਸ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕੰਟੋਲ 'ਚ ਨਹੀਂ ਸੀ।

 

ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹਾ ਟੁੱਟਣ ਦੇ ਵਿਰੋਧ ’ਚ ਅੱੜ ਗਏ ਵਕੀਲ, ਕੰਮਕਾਜ 20 ਨਵੰਬਰ ਤੱਕ ਠੱਪ

ਇਸ ਦੌਰਾਨ ਲੋਕਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਤਾਂ ਫਿਰ ਫਾਇਰ ਬ੍ਰਿਗੇਡ ਨੇ ਬੜੀ ਜੱਦੋ-ਜਹਿਦ ਨਾਲ ਅੱਗ 'ਤੇ ਕਾਬੂ ਪਾਇਆ ਪਰ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਇਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸਾ ਜਤਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਵੱਡੀ ਸੌਗਾਤ, 80 ਕਰੋੜ ਦਾ ਲੱਗੇਗਾ ਇਹ ਨਵਾਂ ਪ੍ਰਾਜੈਕਟ, ਮਿਲੇਗੀ ਖਾਸ ਸਹੂਲਤ

ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਦੀਨਾਨਗਰ ਅੰਦਰ ਵੀ ਇੱਕ ਫਾਇਰ ਬ੍ਰਿਗੇਡ ਦੀ ਗੱਡੀ ਜ਼ਰੂਰ ਹੋਣੀ ਚਾਹੀਦੀ ਹੈ ਤਾਂ ਜੇਕਰ ਕਿਸੇ ਵੇਲੇ ਵੀ ਕੋਈ ਅੱਗ ਲੱਗਣ ਦੀ ਘਟਨਾ ਵਾਪਰ ਜਾਂਦੀ ਹੈ ਤਾਂ ਗੱਡੀ ਮੌਕੇ 'ਤੇ ਪਹੁੰਚ ਸਕੇ ਪਰ ਜਦੋਂ ਨੂੰ ਗੱਡੀ ਗੁਰਦਾਸਪੁਰ ਤੋਂ ਪਹੁੰਚਦੀ ਹੈ ਉਦੋਂ ਤੱਕ ਜ਼ਿਆਦਾਤਰ ਅੱਗ ਨਾਲ ਭਾਰੀ ਨੁਕਸਾਨ ਹੋ ਜਾਂਦਾ ਹੈ। ਕਈ ਵਾਰ ਲੋਕਾਂ ਇਸ ਗੱਡੀ ਦੀ ਮੰਗ ਕਰ ਚੁੱਕੇ ਹਨ ਪਰ ਕਿਸੇ ਵੱਲੋਂ ਵੀ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਅੱਜ ਵੀ ਜਦ ਗੱਡੀ ਪਹੁੰਚੀ ਤਾਂ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਸੀ।

ਇਹ ਵੀ ਪੜ੍ਹੋ- ਜਲੰਧਰ ਦੇ ਮਸ਼ੂਹਰ ਢਾਬੇ 'ਤੇ ਰੇਡ


author

Shivani Bassan

Content Editor

Related News