ਪਸ਼ੂਆਂ ਦੀ ਹਵੇਲੀ ''ਚ ਅਚਾਨਕ ਲੱਗੀ ਅੱਗ, ਇੱਕ ਗਾਂ ਸਣੇ ਤੂੜੀ ਅਤੇ ਹੋਰ ਸਮਾਨ ਸੜ ਕੇ ਹੋਇਆ ਸੁਆਹ

Wednesday, May 01, 2024 - 02:45 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਪਿੰਡ ਜਾਗੋਚੱਕ ਟਾਂਡਾ ਵਿਖੇ ਬੀਤੀ ਰਾਤ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਇੱਕ ਹਵੇਲੀ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਕਾਰਨ ਹਵੇਲੀ ਵਿੱਚ ਗਾਂ ਸਮੇਤ ਤੂੜੀ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਦੇਵ ਸਿੰਘ, ਅਵਤਾਰ ਸਿੰਘ, ਪ੍ਰੋਫੈਸਰ ਦਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਰਾਤ 9 ਵਜੇ ਦੇ ਕਰੀਬ ਅਚਾਨਕ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਕਮਰੇ ਵਿੱਚ ਬੰਨੀ ਗਾਂ ਅਤੇ ਤੂੜੀ ਨੂੰ ਅਚਾਨਕ ਅੱਗ ਲੱਗ ਗਈ।

ਇਹ ਵੀ ਪੜ੍ਹੋ - Bank Holiday: ਜਲਦੀ ਪੂਰੇ ਕਰ ਲਓ ਜ਼ਰੂਰੀ ਕੰਮ, ਮਈ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ

ਇਸ ਘਟਨਾ ਦੀ ਸੂਚਨਾ ਗੁਆਂਢੀਆਂ ਵਲੋਂ ਉਹਨਾਂ ਨੂੰ ਦਿੱਤੀ ਗਈ। ਜਦੋਂ ਅਸੀਂ ਹਵੇਲੀ ਵਿੱਚ ਪਹੁੰਚੇ ਤਾਂ ਅੱਗ ਕਾਫ਼ੀ ਮਚੀ ਹੋਈ ਸੀ, ਜਿਸ ਉਪਰੰਤ ਸਮੂਹ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਅੱਗ 'ਤੇ ਕਰੀਬ ਦੋ ਘੰਟੇ ਬਾਅਦ ਕਾਬੂ ਪਾ ਲਿਆ। ਹਵੇਲੀ ਦੇ ਕਮਰੇ ਵਿਚ ਬੰਨ੍ਹੀ ਗਾਂ ਸੜ ਗਈ ਸੀ। ਉਹਨਾਂ ਨੇ ਦੱਸਿਆ ਕਿ ਇਹ ਗਾਂ ਕਰੀਬ ਇੱਕ ਹਫ਼ਤੇ ਤੱਕ ਸੂਨ ਵਾਲੀ ਸੀ, ਜਿਸ ਕਾਰਨ ਸਾਡਾ ਇਕ ਲੱਖ ਤੋਂ ਵੱਧ ਦਾ ਨੁਕਸਾਨ ਹੋ ਗਿਆ। ਅੱਗ 'ਤੇ ਕਾਬੂ ਪਾਉਂਦੇ ਸਮੇਂ ਘਰ ਦਾ ਇਕ ਪਰਿਵਾਰ ਮੈਂਬਰ ਅੱਗ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਸ ਦਾ ਚਿਹਰਾ ਝੁਲਸ ਗਿਆ। ਪੀੜਤ ਪਰਿਵਾਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੁਆਵਜ਼ਾ ਦੀ ਗੁਹਾਰ ਲਗਾਈ ਜਾ ਰਹੀ ਹੈ।    

ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

   


rajwinder kaur

Content Editor

Related News