ਪੈਟਰੋਲ ਨਾਲ ਭਰਿਆ ਟੈਂਕਰ ਸੜਕ ’ਤੇ ਪਲਟਿਆ, ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Friday, Oct 11, 2024 - 11:18 AM (IST)
ਅੰਮ੍ਰਿਤਸਰ(ਰਮਨ)- ਦੇਰ ਸ਼ਾਮ ਵੇਰਕਾ ਚੌਕ ਨੇੜੇ ਪੈਟਰੋਲ ਨਾਲ ਭਰਿਆ ਟੈਂਕਰ ਪਲਟ ਗਿਆ, ਜਿਸ ਕਾਰਨ ਪੈਟਰੋਲ ਸੜਕ ’ਤੇ ਡੁੱਲ ਗਿਆ। ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਜਾਣਕਾਰੀ ਅਨੁਸਾਰ ਟੈਂਕਰ ਚਾਲਕ ਜਲੰਧਰ ਤੋਂ ਆ ਰਿਹਾ ਸੀ ਅਤੇ ਵੇਰਕਾ ਨੇੜੇ ਇਹ ਪੈਟਰੋਲ ਇਕ ਪੰਪ ’ਤੇ ਸਪਲਾਈ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੈਟਰੋਲ ਨਾਲ ਭਰਿਆ ਟੈਂਕਰ ਪਲਟ ਗਿਆ, ਜਿਸ ਕਾਰਨ ਪੈਟਰੋਲ ਪੂਰੀ ਸੜਕ ’ਤੇ ਫੈਲ ਗਿਆ। ਡਰਾਈਵਰ ਅਨੁਸਾਰ ਟੈਂਕਰ ਦੀ ਬੈਰਿੰਗ ਟੁੱਟ ਗਈ ਅਤੇ ਟੈਂਕਰ ਬੇਕਾਬੂ ਹੋ ਕੇ ਪਲਟ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਵੇਰਕਾ ਥਾਣੇ ਦੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ।
ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼
ਪੁਲਸ ਨੇ ਘਟਨਾ ਸਥਾਨ ਵਾਲੀ ਸੜਕ ’ਤੇ ਆਵਾਜਾਈ ਨੂੰ ਰੋਕਿਆ ਅਤੇ ਦੂਜੇ ਪਾਸੇ ਤੋਂ ਰਸਤੇ ਨੂੰ ਕੱਢ ਕੇ ਆਵਾਜਾਈ ਸ਼ੁਰੂ ਕਰਵਾਈ। ਉਸ ਤੋਂ ਬਾਅਦ ਪਾਣੀ ਦਾ ਛਿੜਕਾਅ ਕਰ ਕੇ ਸੜਕ ਤੋਂ ਪੈਟਰੋਲ ਸਾਫ਼ ਕੀਤਾ ਗਿਆ ਤਾਂ ਜੋ ਕੋਈ ਵੱਡਾ ਹਾਦਸਾ ਨਾ ਵਾਪਰੇ।
ਇਹ ਵੀ ਪੜ੍ਹੋ- ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8