ਮੋਟਰਸਾਈਕਲ ਓਵਰਟੇਕ ਕਰਨ ਮੌਕੇ ਵਾਪਰਿਆ ਭਿਆਨਕ ਹਾਦਸਾ, ਇਕ ਨੌਜਵਾਨ ਦੀ ਮੌਤ

Thursday, Jun 06, 2024 - 12:18 PM (IST)

ਮੋਟਰਸਾਈਕਲ ਓਵਰਟੇਕ ਕਰਨ ਮੌਕੇ ਵਾਪਰਿਆ ਭਿਆਨਕ ਹਾਦਸਾ, ਇਕ ਨੌਜਵਾਨ ਦੀ ਮੌਤ

ਗੁਰਦਾਸਪੁਰ (ਹਰਮਨ,ਵਿਨੋਦ)- ਬੀਤੇ ਦਿਨ ਗੁਰਦਾਸਪੁਰ-ਸ਼੍ਰੀ ਹਰਗੋਬਿੰਦਪੁਰ ਰੋਡ ’ਤੇ ਪਿੰਡ ਬੱਬੇਹਾਲੀ ਵਿਖੇ ਇਕ ਮੋਟਰਸਾਈਕਲ ਚਾਲਕ ਵੱਲੋਂ ਦੂਸਰੇ ਮੋਟਰਸਾਈਕਲ ਨੂੰ ਓਵਰਟੇਕ ਕਰਨ ਮੌਕੇ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸਦੀ ਪਛਾਣ ਪਿੰਡ ਤਿੱਬੜ ਦੇ ਵਸਨੀਕ ਅਭਿਸ਼ੇਕ (25) ਪੁੱਤਰ ਬੂਟਾ ਰਾਮ ਵਜੋਂ ਹੋਈ ਹੈ।

ਇਹ ਵੀ ਪੜ੍ਹੋ :  ਗੁਰਦਾਸਪੁਰ ਦੇ 9 ਵਿਧਾਨ ਸਭਾ ਹਲਕਿਆਂ 'ਚ ਪ੍ਰਮੁੱਖ ਪਾਰਟੀਆਂ ਦੇ ਵੋਟ ਬੈਂਕ ਨੂੰ ਲੱਗਾ ਖੋਰਾ, SAD ਬੁਰੀ ਤਰ੍ਹਾਂ ਪਛੜਿਆ

ਜਾਣਕਾਰੀ ਅਨੁਸਾਰ ਅਭਿਸ਼ੇਕ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦਾਸਪੁਰ ਵੱਲ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਬੱਬੇਹਾਲੀ ਦੇ ਮੋੜ ਨੇੜੇ ਪਹੁੰਚਿਆ ਤਾਂ ਇਕ ਹੋਰ ਮੋਟਰਸਾਈਕਲ ਨੂੰ ਓਵਰਟੇਕ ਕਰਦੇ ਸਮੇਂ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਕਾਰਨ ਸੜਕ ਵਿਚ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਮੌਕੇ ’ਤੇ ਸੜਕ ਸੁਰੱਖਿਆ ਫੋਰਸ ਨੇ ਪਹੁੰਚ ਕੇ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਉਹ ਦਮ ਤੋੜ ਗਿਆ। ਥਾਣਾ ਤਿੱਬੜ ਦੀ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ।

ਇਹ ਵੀ ਪੜ੍ਹੋ :  ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਜੇਤੂ ਕਰਾਰ 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News