ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ, ਇਕ ਦੀ ਮੌਤ
Saturday, May 25, 2024 - 12:53 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਇਲਾਕੇ ਅੰਦਰ ਰਾਤ ਸਮੇਂ ਮੋਟਰਸਾਈਕਲ ਤੇ ਜਾ ਰਹੇ ਇਕ ਨੌਜਵਾਨ ਨੂੰ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ਸਵਾਰ ਸੜਕ 'ਤੇ ਡਿੱਗ ਗਿਆ ਅਤੇ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਫਤਿਹ ਰੈਲੀ PM ਮੋਦੀ ਦਾ ਵੱਡਾ ਬਿਆਨ, ਕਿਹਾ- 'ਭਾਜਪਾ ਦਾ ਜਿੱਤਣਾ ਤੈਅ ਹੈ'
ਇਸ ਸਬੰਧੀ ਜਾਂਚ ਅਧਿਕਾਰੀ ਜੈ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਮੁੱਖਾ ਮਸੀਹ ਪੁੱਤਰ ਰਸੀਦ ਮਸੀਹ ਵਾਸੀ ਪੁਰਾਣਾ ਸ਼ਾਲਾ ਨੇ ਦੱਸਿਆ ਕਿ ਰਾਤ 9:30 ਵਜੇ ਦੇ ਕਰੀਬ ਮੇਰਾ ਭਰਾ ਫਨਿਅਸ ਮਸੀਹ ਆਪਣੇ ਦੂਸਰੇ ਭਰਾ ਦਾਨਾ ਮਸੀਹ ਦੇ ਘਰ ਤੋਂ ਆਪਣੇ ਘਰ ਵਾਪਸ ਜਾ ਰਹੇ ਸੀ ਤਾਂ ਇਕ ਮੋਟਰਸਾਈਕਲ ਸਪਲੈਂਡਰ 'ਤੇ ਸਵਾਰ ਬਿਨਾਂ ਨੰਬਰ ਪਲੇਟ ਤੋਂ ਤੇਜ਼ ਰਫ਼ਤਾਰ ਲਾਪ੍ਰਵਾਹੀ ਨਾਲ ਚਲਾਉਂਦੇ ਸਮੇਂ ਮੇਰੇ ਭਰਾ ਫਨਿਅਸ ਮਸੀਹ ਦੇ ਪਿੱਛੇ ਮਾਰ ਦਿੱਤਾ।
ਇਹ ਵੀ ਪੜ੍ਹੋ- ਫਰੀਦਕੋਟ ਲੋਕ ਸਭਾ ਸੀਟ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਜਾਣੋ ਕੀ ਹੈ ਪਿਛਲੇ 5 ਸਾਲਾਂ ਦਾ ਇਤਿਹਾਸ
ਜਿਸ ਕਾਰਨ ਸੜਕ 'ਤੇ ਡਿੱਗਣ ਕਾਰਨ ਉਸ ਨੂੰ ਕਾਫੀ ਸੱਟਾ ਲੱਗੀਆਂ, ਜਿਸ ਦੀ ਮੌਕੇ ਤੇ ਮੌਤ ਹੋ ਗਈ। ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਨ ਉਪਰੰਤ ਮੁੱਦਈ ਮੁੱਖਾ ਮਸੀਹ ਵਾਸੀ ਪੁਰਾਣਾਸ਼ਾਲਾ ਦੇ ਬਿਆਨਾਂ ਦੇ ਆਧਾਰ 'ਤੇ ਦੀਪਕ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਸੈਦੋਵਾਲਾ ਕਲਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁਰੂ ਨਗਰੀ ’ਚ ਰਿਕਾਰਡਤੋੜ ਗਰਮੀ, ਦਿਨ ਦਾ ਤਾਪਮਾਨ 42 ਡਿਗਰੀ ਤੋਂ ਪਾਰ, ਮਾਹਿਰਾਂ ਵਲੋਂ ਅਪਡੇਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8