ਦੀਨਾਨਗਰ ਵਿਖੇ ਸਥਿਤ ਤਿੰਨ ਮੰਜ਼ਿਲਾ ਜਨਰਲ ਸਟੋਰ ''ਤੇ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

11/13/2023 10:48:51 AM

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਲੋਕ ਆਪਣੇ ਘਰਾਂ ਵਿੱਚ ਇਕ ਪਾਸੇ ਦੀਵਾਲੀ ਦੀਆਂ ਖੁਸ਼ੀਆਂ ਮਨਾ ਰਹੇ ਸਨ ਪਰ ਉੱਥੇ ਹੀ ਅਚਾਨਕ ਦੇਰ ਰਾਤ ਦੀਨਾਨਗਰ ਵਿਖੇ ਸਥਿਤ ਅਵਾਂਖੀ ਗੇਟ ਵਿਖੇ ਰਾਕੇਸ਼ ਜਨਰਲ ਸਟੋਰ 'ਚ ਅਚਾਨਕ ਅੱਗ ਲੱਗਣ ਕਾਰਨ ਸਟੋਰ ਦੇ ਅੰਦਰ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ ਹੈ । 

ਇਹ ਵੀ ਪੜ੍ਹੋ-  ਪਾਕਿ ’ਚ 18 ਸਾਲਾ ਮੁੰਡੇ ਤੇ 35 ਸਾਲਾ ਕੁੜੀ ਦਾ ਪ੍ਰੇਮ ਵਿਆਹ ਚਰਚਾ 'ਚ, ਲੋਕ ਕਰ ਰਹੇ ਕਈ ਟਿੱਪਣੀਆਂ

PunjabKesari

ਇਸ ਮੌਕੇ 'ਤੇ ਫ਼ਾਇਰ ਬ੍ਰਿਗੇਡ ਨੂੰ ਬੁਲਾ ਕੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ ਗਿਆ।ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ ਉਦੋਂ ਤੱਕ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ੍ਹ ਕੇ ਸਵਾਹ ਹੋ ਗਿਆ ਸੀ। ਇਸ ਮੌਕੇ ਜਨਰਲ ਸਟੋਰ ਦੇ ਮਾਲਕ ਰਕੇਸ਼ ਮਹਾਜਨ ਨੇ ਦੱਸਿਆ ਕਿ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਪਰ ਇਸ ਅੱਗ ਨਾਲ ਮੇਰਾ ਕਈ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਔਰਤ ਦਾ ਕਤਲ 

ਇਸ ਦੇ ਨਾਲ ਹੀ ਬੀਤੇ ਦਿਨ ਸ਼੍ਰੀ ਚੰਦਰ ਕਲੋਨੀ ਗਲੀ ਨੰ: 4 ਗੈਰੇਜ ਰਾਣਾ ਦੇ ਉਪਰ ਪਲਾਸਟਿਕ ਦਾ ਸਾਮਾਨ ਰੱਖਿਆ ਹੋਇਆ ਸੀ, ਦੀਵਾਲੀ ਦੇ ਪਟਾਕਿਆਂ ਕਾਰਨ ਪਲਾਸਟਿਕ ਨੂੰ ਅੱਗ ਲੱਗ ਗਈ।  ਜਦੋਂ ਅੱਗ ਲੱਗਣ ਦੀ ਸੂਚਨਾ ਥਾਣਾ ਸਿਟੀ ਦੀ ਪੁਲਸ ਨੂੰ ਮਿਲੀ ਤਾਂ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਅਤੇ ਉਨ੍ਹਾਂ ਨੇ ਬੜੀ ਮੁਸ਼ੱਕਤ ਕਰਕੇ ਇਸ 'ਤੇ ਕਾਬੂ ਪਾਇਆ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਹ ਰਿਹਾਇਸ਼ੀ ਇਲਾਕਾ ਹੈ। ਇੱਥੇ ਇਸ ਤਰ੍ਹਾਂ ਦੀਆਂ ਦੁਕਾਨਾਂ ਨਹੀਂ ਹੋਣੀਆਂ ਚਾਹੀਦੀਆਂ। ਜਿਸ ਨੇ ਵੀ ਇੰਨਾ ਸਾਮਾਨ ਉਪਰ ਰੱਖਿਆ ਸੀ, ਪ੍ਰਸ਼ਾਸਨ ਨੂੰ ਇਸ 'ਤੇ ਕਾਰਵਾਈ ਕਰਨੀ ਚਾਹੀਦੀ ਹੈ।  ਪੁਲਸ ਥਾਣਾ ਸਿਟੀ ਦੇ ਐੱਸ.ਐੱਚ.ਓ ਨੇ ਦੱਸਿਆ ਕਿ ਅਸੀਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ ਹੈ। ਇਸ ਤਹਿਤ ਜੋ ਵੀ ਕਾਰਵਾਈ ਬਣਦੀ ਹੈ, ਦੁਕਾਨ ਮਾਲਕ 'ਤੇ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News