ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, 12 ਈ-ਰਿਕਸ਼ਾ, 1 ਆਟੋ, 1 ਮੋਟਰਸਾਈਕਲ ਤੇ ਹੋਰ ਸਾਮਾਨ ਹੋਇਆ ਸੁਆਹ

06/03/2024 1:15:43 PM

ਅੰਮ੍ਰਿਤਸਰ (ਰਮਨ)-ਸ਼ਹਿਰ ਦੇ ਚਮਰੰਗ ਰੋਡ ’ਤੇ ਸਥਿਤ ਈ-ਰਿਕਸ਼ਾ ਸ਼ੋਅਰੂਮ ’ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਨੂੰ ਜਦੋਂ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਨਗਰ ਨਿਗਮ ਅਤੇ ਢਾਬ ਬਸਤੀ ਰਾਮ ਸੇਵਾ ਸੋਸਾਇਟੀ ਦੀਆਂ ਗੱਡੀਆਂ ਉਥੇ ਪੁੱਜੀਆਂ ਤਾਂ ਕਾਫੀ ਦੇਰ ਹੋ ਚੁੱਕੀ ਸੀ। ਸ਼ੋਅਰੂਮ ਦੇ ਮਾਲਕ ਨਿਖਿਲ ਦਵੇਸਰ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਸ਼ੋਅਰੂਮ ’ਚੋਂ ਧੂੰਆਂ ਨਿਕਲ ਰਿਹਾ ਹੈ, ਜਿਸ ਤੋਂ ਬਾਅਦ ਉਹ ਮੌਕੇ ’ਤੇ ਪੁੱਜੇ ਤਾਂ ਅੱਗ ਲੱਗਣ ਨਾਲ ਕਰੀਬ 50 ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਿਸ ਵਿਚ 12 ਈ-ਰਿਕਸ਼ਾ, 1 ਸੀ. ਐੱਨ. ਜੀ. ਆਟੋ, 1 ਮੋਟਰਸਾਈਕਲ ਅਤੇ ਹੋਰ ਸ਼ੋਅਰੂਮ ਦਾ ਸਾਮਾਨ ਅਤੇ ਜ਼ਰੂਰੀ ਦਸਤਾਵੇਜ਼ ਵੀ ਸੜ ਗਏ।

ਇਹ ਵੀ ਪੜ੍ਹੋ-  ਲਾਹੌਰ ਦੇ ਇੱਕ ਮਹਿਲਾ ਹੋਸਟਲ ਦੇ ਵਾਸ਼ਰੂਮ 'ਚ ਗੁਪਤ ਕੈਮਰਾ ਮਿਲਣ ਤੋਂ ਬਾਅਦ ਮਚਿਆ ਹੜਕੰਪ

ਫਾਇਰ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਗ ਲੱਗਣ ਦੇ ਕਾਰਨਾ ਦਾ ਪਤਾ ਨਹੀਂ ਲੱਗ ਸਕਿਆ ਤਾਂ ਉਹ ਤੁਰੰਤ ਗੱਡੀਆਂ ਲੈ ਕੇ ਉੱਥੇ ਪੁੱਜੇ ਪਰ ਅੱਗ ਇੰਨੀ ਜ਼ਿਆਦਾ ਸੀ ਕਿ ਇਸ ਨੂੰ ਬੁਝਾਉਣ ’ਚ ਕੁਝ ਸਮਾਂ ਲੱਗਾ।

ਇਹ ਵੀ ਪੜ੍ਹੋ-  ਨਸ਼ੇ ਦੀ ਪੂਰਤੀ ਲਈ ਨਸ਼ੇੜੀਆਂ ਨੇ ਲੱਭਿਆ ਇਹ ਨਵਾਂ ਤਰੀਕਾ, ਪੂਰੀ ਖ਼ਬਰ ਪੜ੍ਹ ਉੱਡਣਗੇ ਹੋਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News