ਬਿਧੀਪੁਰ ’ਚ ਗੈਸ ਸਿਲੰਡਰ ਕਾਰਨ ਘਰ ’ਚ ਲੱਗੀ ਭਿਆਨਕ ਅੱਗ

Saturday, Aug 10, 2024 - 06:02 PM (IST)

ਬਿਧੀਪੁਰ ’ਚ ਗੈਸ ਸਿਲੰਡਰ ਕਾਰਨ ਘਰ ’ਚ ਲੱਗੀ ਭਿਆਨਕ ਅੱਗ

ਬਟਾਲਾ (ਬੇਰੀ)-ਬੀਤੀ ਰਾਤ ਪਿੰਡ ਬਿਧੀਪੁਰ ਵਿਖੇ ਇਕ ਘਰ ਵਿਚ ਗੈਸ ਸਿਲੰਡਰ ਕਾਰਨ ਲੱਗੀ ਅੱਗ ਨੇ ਭਿਆਨਕ ਰੂਪ ਧਾਰ ਲਿਆ, ਜਦ ਕਿ ਕੁਝ ਨੌਜਵਾਨਾਂ ਨੇ ਦਲੇਰੀ ਦਿਖਾਉਂਦਿਆ ਅੱਗ ’ਤੇ ਕਾਬੂ ਪਾ ਲਿਆ। ਮੌਕੇ ’ਤੇ ਪੁਲਸ ਪਾਰਟੀ ਸਮੇਤ ਪਹੁੰਚੇ ਚੌਂਕੀ ਇੰਚਾਰਜ ਨੌਸ਼ਹਿਰਾ ਮੱਝਾ ਸਿੰਘ ਰਾਜਬੀਰ ਸਿੰਘ ਨੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਜਗਤਾਰ ਸਿੰਘ ਪੁੱਤਰ ਸਵ. ਗੁਰਮੁੱਖ ਸਿੰਘ ਦੇ ਘਰ ਵਿਚ ਪਰਿਵਾਰ ਵੱਲੋਂ ਰਾਤ ਦਾ ਖਾਣਾ ਬਣਾਇਆ ਜਾ ਰਿਹਾ ਸੀ ਕਿ ਅਚਾਨਕ ਗੈਸ ਸਿਲੰਡਰ ਦੇ ਪਾਇਪ ਨੂੰ ਅੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ।

ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ

ਇਸ ਦੌਰਾਨ ਨੌਜਵਾਨਾਂ ਨੇ ਗਿੱਲੀਆਂ ਬੋਰੀਆਂ, ਰੇਤ ਅਤੇ ਪਾਣੀ ਦੀਆਂ ਬੁਛਾਰਾਂ ਨਾਲ ਅੱਗ ’ਤੇ ਕਾਬੂ ਪਾ ਲਿਆ। ਇਸ ਦੌਰਾਨ ਪੀੜਤ ਪਰਿਵਾਰ ਨੇ ਹੋਏ ਨੁਕਸਾਨ ਦੀ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News