ਸ਼ਾਰਟ ਸਰਕਟ ਕਾਰਨ ’ਚ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Tuesday, Jul 14, 2026 - 11:00 AM (IST)

ਸ਼ਾਰਟ ਸਰਕਟ ਕਾਰਨ ’ਚ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਬਾਬਾ ਬਕਾਲਾ ਸਾਹਿਬ (ਰਾਕੇਸ਼)-ਨਜ਼ਦੀਕੀ ਕਸਬਾ ਬਿਆਸ ਦੀ ਕਾਲੋਨੀ ਬਾਬਾ ਸਾਵਨ ਸਿੰਘ ਨਗਰ ਵਿਖੇ ਸਥਿਤ ਇਕ ਘਰ ਨੂੰ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਘਰੇਲੂ ਸਾਮਾਨ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੀੜਤ ਅੰਕੁਸ਼ ਕੁਮਾਰ, ਜੋ ਕਿ ਬਾਬਾ ਸਾਵਨ ਸਿੰਘ ਨਗਰ ਦੀ ਗਲੀ ਨੰਬਰ 9 ਵਿਚ ਰਹਿੰਦਾ ਹੈ, ਨੇ ਦੱਸਿਆ ਕਿ ਬੀਤੇ ਕੱਲ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਉਨ੍ਹਾਂ ਦੇ ਘਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਘਰੇਲੂ ਸਾਮਾਨ ਤੋਂ ਇਲਾਵਾ ਫਰਿੱਜ, ਏ. ਸੀ., ਵਾਸ਼ਿੰਗ ਮਸ਼ੀਨ, ਮੋਟਰਸਾਈਕਲ, ਟੀ. ਵੀ. ਅਤੇ ਹੋਰ ਬਿਜਲੀ ਉਪਕਰਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਸਰਕਾਰੀ ਫ਼ਾਇਰ ਬ੍ਰਿਗੇਡ ਦੀ ਗੱਡੀ ਨਹੀਂ ਪਹੁੰਚੀ

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਨਜ਼ਦੀਕੀ ਮਿਲਟਰੀ ਸਟੇਸ਼ਨ ਅਤੇ ਡੇਰਾ ਬਿਆਸ ਤੋਂ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪੁੱਜ ਕੇ ਅੱਗ ’ਤੇ ਕਾਬੂ ਪਾਇਆ। ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਮੁਸ਼ਕਲ ਘੜੀ ਮੌਕੇ ਪੰਜਾਬ ਸਰਕਾਰ ਦੀ ਕੋਈ ਵੀ ਫ਼ਾਇਰ ਬ੍ਰਿਗੇਡ ਦੀ ਗੱਡੀ ਉਪਲਬਧ ਨਹੀਂ ਹੋ ਸਕੀ। ਅੱਗ ਨੂੰ ਬੁਝਾਉਣ ਲਈ ਜਿੱਥੇ ਆਸ-ਪਾਸ ਰਹਿੰਦੇ ਗੁਆਂਢੀਆਂ ਨੇ ਭਾਰੀ ਜੱਦੋਜਹਿਦ ਕੀਤੀ, ਉੱਥੇ ਹੀ ਫ਼ੌਜੀ ਜਵਾਨਾਂ ਵੱਲੋਂ ਵੀ ਅੱਗ ਦੀਆਂ ਲਪਟਾਂ ’ਤੇ ਕਾਬੂ ਪਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ, ਜਿਸ ਸਦਕਾ ਅੱਗ ਨੂੰ ਹੋਰ ਫੈਲਣ ਤੋਂ ਰੋਕ ਲਿਆ ਗਿਆ।

ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਘਰ ਵੜ ਆਏ ਲੁਟੇਰੇ, ਔਰਤ ਦੇ ਮੂੰਹ 'ਚ ਪਿਸਤੌਲ ਰੱਖ ਲੁੱਟ ਲਿਆ ਸਾਰਾ ਘਰ


author

Shivani Bassan

Content Editor

Related News