ਘਰ ’ਚ ਲੱਗੀ ਭਿਆਨਕ ਅੱਗ ਕਾਰਨ ਸਮਾਨ ਸੜ ਕੇ ਹੋਇਆ ਸੁਆਹ, ਮੌਕੇ ’ਤੇ ਪਹੁੰਚੀਆਂ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ

Sunday, Dec 04, 2022 - 01:25 PM (IST)

ਘਰ ’ਚ ਲੱਗੀ ਭਿਆਨਕ ਅੱਗ ਕਾਰਨ ਸਮਾਨ ਸੜ ਕੇ ਹੋਇਆ ਸੁਆਹ, ਮੌਕੇ ’ਤੇ ਪਹੁੰਚੀਆਂ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ

ਅੰਮ੍ਰਿਤਸਰ (ਸਾਗਰ) : ਅੰਮ੍ਰਿਤਸਰ ਦੇ ਅਜਨਾਲਾ ਰੋਡ 'ਤੇ ਸਥਿਤ ਪਾਰਮ ਕਲੋਨੀ 'ਚ ਦੇ ਇਕ ਘਰ 'ਚ ਭਿਆਨਕ ਅੱਗ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਉਨ੍ਹਾਂ ਨੇ ਅੱਗ 'ਤੇ ਕਾਬੂ ਪਾ ਲਿਆ। ਫਿਲਹਾਲ ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗਾ ਹੈ।

ਇਹ ਵੀ ਪੜ੍ਹੋ- ਪੁਲਸ ’ਤੇ ਫਾਇਰਿੰਗ ਕਰ ਕੇ ਭੱਜੇ ਗੈਂਗਸਟਰ ਗ੍ਰਿਫ਼ਤਾਰ, ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਕੀਤੀ ਜਾ ਰਹੀ ਜਾਂਚ

PunjabKesari

ਜਾਣਕਾਰੀ ਮੁਤਾਬਕ ਪਰਮ ਕਲੋਨੀ ਸਥਿਤ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਲੋਕਾਂ ਨੇ ਜਲਦ ਹੀ ਇਸ ਦੀ ਸੂਚਨਾ ਫ਼ਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਜਾਣਕਾਰੀ ਮੁਤਾਬਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਘਰ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਹੈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਫ਼ਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।


 


author

Shivani Bassan

Content Editor

Related News