ਪ੍ਰਵਾਸੀ ਵਿਅਕਤੀ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਹੋਇਆ ਸੁਆਹ
Sunday, Apr 16, 2023 - 12:40 PM (IST)
ਤਰਨਤਾਰਨ (ਰਮਨ)- ਸਥਾਨਕ ਕਾਜੀਕੋਟ ਰੋਡ ਵਿਖੇ ਤੜਕਸਾਰ ਕਰੀਬ ਸਾਢੇ ਤਿੰਨ ਵਜੇ ਪ੍ਰਵਾਸੀ ਵਿਅਕਤੀਆਂ ਵਲੋਂ ਬਣਾਏ ਗਏ ਗੋਦਾਮ, ਜਿਸ ਵਿਚ ਪਲਾਸਟਿਕ ਅਤੇ ਤਾਂਬੇ ਦੀਆਂ ਤਾਰਾਂ ਆਦਿ ਨੂੰ ਇਕੱਠਾ ਕਰਕੇ ਵੇਚਣ ਸਬੰਧੀ ਰੱਖਿਆ ਗਿਆ ਸੀ, ਜਿਸ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਦੌਰਾਨ ਵੇਖਦੇ ਹੀ ਵੇਖਦੇ ਅੱਗ ਵਲੋਂ ਜ਼ੋਰ ਫੜਦੇ ਹੋਏ ਗੋਦਾਮ ਵਿਚ ਪਏ ਸਾਰੇ ਸਾਮਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਸਬੰਧੀ ਆਸ-ਪਾਸ ਦੇ ਲੋਕਾਂ ਵਲੋਂ ਸਥਾਨਕ ਨਗਰ ਕੌਂਸਲ ਵਿਖੇ ਫਾਇਰਬ੍ਰਿਗੇਡ ਨੂੰ ਸੂਚਨਾ ਦੇਣ ਤੋਂ ਬਾਅਦ ਫਾਇਰ ਟੀਮ ਮੌਕੇ ’ਤੇ ਪਹੁੰਚੀ, ਜਿਸ ਵਲੋਂ ਕਰੀਬ ਦੋ ਘੰਟੇ ਬਾਅਦ ਇਸ ਅੱਗ ਉੱਪਰ ਕਾਬੂ ਪਾ ਲਿਆ ਗਿਆ ਪਰ ਗੋਦਾਮ ਵਿਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਪਾਰਾ 40 ਡਿਗਰੀ ਤੋਂ ਪਾਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸ਼ਹਿਰਾਂ ਨੂੰ ‘ਹੀਟ ਵੇਵ’ ਰੈੱਡ ਅਲਰਟ ਜਾਰੀ
ਇਸ ਸਬੰਧੀ ਫਾਇਰ ਬ੍ਰਿਗੇਡ ਕਰਮਚਾਰੀ, ਜਿਨ੍ਹਾਂ ਵਿਚ ਡਰਾਈਵਰ ਅਰਸ਼ਦੀਪ ਸਿੰਘ ਤੋਂ ਇਲਾਵਾ ਫਾਇਰਮੈਨ ਗੁਰਜੰਟ ਸਿੰਘ, ਯਾਦਵਿੰਦਰ ਸਿੰਘ ਅਤੇ ਹਰਦਿਆਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਜੀਕੋਟ ਰੋਡ ਨਜ਼ਦੀਕ ਢਿੱਲੋਂ ਚੱਕੀ ਵਿਖੇ ਇਕ ਗੋਦਾਮ ਨੂੰ ਅੱਗ ਲੱਗਣ ਸਬੰਧੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਵਲੋਂ ਮੌਕੇ ’ਤੇ ਪੁੱਜ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੌਰਾਨ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਨੁਕਸਾਨ ਨਹੀਂ ਪੁੱਜਾ ਹੈ।
ਇਹ ਵੀ ਪੜ੍ਹੋ- ਰੁਕਣ ਦਾ ਨਾਂ ਨਹੀਂ ਲੈ ਰਹੇ ਆਨਲਾਈਨ ਧੋਖਾਧੜੀ ਦੇ ਮਾਮਲੇ, ਹੁਣ ਹੈਕਰਾਂ ਨੇ ਲੱਭਿਆ ਨਵਾਂ ਤਰੀਕਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।