ਮੈਰਿਜ ਪੈਲਸ ''ਚੋਂ ਛਾਤਰ ਚੋਰ ਨੇ ਮੋਟਰਸਾਈਕਲ ਕੀਤਾ ਚੋਰੀ, ਸੀਸੀਟੀਵੀ ਵੀਡੀਓ ਵਾਇਰਲ
Tuesday, Jan 21, 2025 - 11:50 AM (IST)

ਗੁਰਦਾਸਪੁਰ(ਵਿਨੋਦ)- ਗੁਰਦਾਸਪੁਰ ਵਿੱਚ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਰੁਕ ਨਹੀਂ ਰਹੀਆਂ ਤੇ ਚੋਰਾਂ ਵੱਲੋਂ ਹੁਣ ਮੈਰਿਜ ਪੈਲਸਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਗੁਰਦਾਸਪੁਰ ਦੇ ਜੇਲ੍ਹ ਰੋਡ ’ਤੇ ਸਥਿਤ ਇੱਕ ਮੈਰਿਜ ਪੈਲੇਸ ਦੀ ਪਾਰਕਿੰਗ ਵਿੱਚੋਂ ਇੱਕ ਚੋਰ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ । ਇਹ ਘਟਨਾ ਪੈਲੇਸ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਰੇਲ ਯਾਤਰੀ ਧਿਆਨ ਦੇਣ! ਰੱਦ ਹੋਈਆਂ ਇਹ ਟਰੇਨਾਂ
ਇਸ ਸਬੰਧੀ ਮਨਪ੍ਰੀਤ ਪੁੱਤਰ ਜੋਤੀ ਪ੍ਰਕਾਸ਼ ਨਿਵਾਸੀ ਮਿਆਣੀ ਝਮੇਲਾ ਥਾਣਾ ਬਹਿਰਾਮਪੁਰ ਗੁਰਦਾਸਪੁਰ ਨੇ ਦੱਸਿਆ ਕਿ ਉਹ ਜੇਲ੍ਹ ਰੋਡ 'ਤੇ ਸਥਿਤ ਇੱਕ ਮੈਰਿਜ ਪੈਲੇਸ ਵਿੱਚ ਆਪਣੇ ਭੂਆ ਦੇ ਮੁੰਡੇ ਦੇ ਵਿਆਹ 'ਤੇ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਆਇਆ ਸੀ ਅਤੇ ਜਦ ਉਹ ਵਾਪਸ ਜਾਣ ਲੱਗਾ ਤਾਂ ਪਾਰਕਿੰਗ ਵਿੱਚ ਉਸ ਦਾ ਮੋਟਰਸਾਈਕਲ ਨਹੀਂ ਮਿਲਿਆ । ਇਸ ਤੋਂ ਬਾਅਦ ਉਸ ਨੇ ਪੈਲੇਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਤਾਂ ਛਾਤਰ ਚੋਰ ਜਿਸ ਨੇ ਸਿਰ ਦੇ ਉੱਪਰ ਪਰਨਾ ਬੰਨਿਆ ਹੋਇਆ ਸੀ, ਪੈਦਲ ਪੈਲੇਸ ਦੀ ਪਾਰਕਿੰਗ ਵਿੱਚ ਦਾਖਲ ਹੁੰਦਾ ਹੈ ਅਤੇ ਫਿਰ ਬੜੀ ਚਤੁਰਾਈ ਨਾਲ ਮੋਟਰਸਾਈਕਲ ਚੋਰੀ ਕਰਕੇ ਉਥੋਂ ਰਫੂ ਚੱਕਰ ਹੋ ਜਾਂਦਾ ਹੈ, ਜੋ ਬਾਅਦ ਦੇ ਵਿੱਚ ਉਸੇ ਰੋਡ ’ਤੇ ਸਥਿਤ ਇੱਕ ਹੋਰ ਸੀਸੀਟੀਵੀ ਕੈਮਰੇ ਵਿੱਚ ਫਿਰ ਕੈਦ ਹੋਇਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਅਗਲੇ 24 ਘੰਟੇ...
ਪੀੜਤ ਨੌਜਵਾਨ ਨੇ ਕਿਹਾ ਕਿ ਇਸ ਸਬੰਧੀ ਅਸੀਂ ਸਬੰਧਿਤ ਥਾਣੇ ਵਿੱਚ ਰਿਪੋਰਟ ਵੀ ਦਰਜ ਕਰਵਾ ਦਿੱਤੀ ਹੈ ਪਰ ਕੋਈ ਕਾਰਵਾਈ ਨਹੀਂ ਹੋਈ। ਉਸ ਨੇ ਪੁਲਸ ਪ੍ਰਸ਼ਾਸ਼ਨ ਤੋਂ ਗੁਹਾਰ ਲਗਾਈ ਹੈ ਕਿ ਉਸ ਦਾ ਮੋਟਰਸਾਈਕਲ ਉਸ ਨੂੰ ਲੱਭ ਕੇ ਦਿੱਤਾ ਜਾਵੇ।
ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8