ਪਠਾਨਕੋਟ ''ਚ ਪੁਲਸ ਸਟੇਸ਼ਨਾਂ ਦੀਆਂ ਦੋ ਨਵੀਆਂ ਬਣੀਆਂ ਇਮਾਰਤਾਂ ਦਾ ਡੀਜੀਪੀ ਗੌਰਵ ਯਾਦਵ ਕੀਤਾ ਉਦਘਾਟਨ

Tuesday, Sep 05, 2023 - 06:04 PM (IST)

ਪਠਾਨਕੋਟ ''ਚ ਪੁਲਸ ਸਟੇਸ਼ਨਾਂ ਦੀਆਂ ਦੋ ਨਵੀਆਂ ਬਣੀਆਂ ਇਮਾਰਤਾਂ ਦਾ ਡੀਜੀਪੀ ਗੌਰਵ ਯਾਦਵ ਕੀਤਾ ਉਦਘਾਟਨ

ਚੰਡੀਗੜ੍ਹ/ਪਠਾਨਕੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਸਾਕਾਰ ਕਰਨ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਪਠਾਨਕੋਟ ਵਿਖੇ ਨਸ਼ਾ ਸਪਲਾਈ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕਰਨ ਹਿਤ ਉਥੇ ਦੀਆਂ 44 ਗ੍ਰਾਮੀਣ ਪੱਧਰੀ ਰੱਖਿਆ ਕਮੇਟੀਆਂ (ਵੀ.ਐੱਲ.ਡੀ.ਸੀ.) ਨਾਲ ਅਹਿਮ ਮੀਟਿੰਗ ਕੀਤੀ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹਸਪਤਾਲ ’ਚ ਹੋਈ ਪਹਿਲੀ ਦਿਲ ਦੀ ਸਰਜਰੀ, ਨਕਲੀ ਦਿਲ ਨਾਲ ਚਲਾ ਦਿੱਤੀ ਮਰੀਜ਼ ਦੀ ਧੜਕਣ

ਜ਼ਿਕਰਯੋਗ ਹੈ ਕਿ ਵੀ.ਐਲ.ਡੀ.ਸੀ., ਸੁਰੱਖਿਆ ਬਲਾਂ ਦੀਆਂ ‘ਅੱਖਾਂ ਅਤੇ ਕੰਨਾਂ’ ਵਜੋਂ ਕੰਮ ਕਰਦੇ ਹਨ ਅਤੇ ਡਰੱਗ ਨੈਟਵਰਕ ਨੂੰ ਠੱਲ੍ਹ ਪਾਉਣ ਸਬੰਧੀ ਅਸਲ ਜਾਣਕਾਰੀ ਪ੍ਰਾਪਤ ਕਰਨ ਵਿੱਚ ਜ਼ਮੀਨੀ ਪੱਧਰ ’ਤੇ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।  ਡੀਜੀਪੀ ਨੇ ਸਮੂਹ ਵੀ.ਐੱਲ.ਡੀ.ਸੀਜ਼. ਨੂੰ ਇਕਜੁੱਟ ਹੋ ਕੇ ਟੀਮਾਂ ਵਜੋਂ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਪੁਲਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ ਨੂੰ ਲਾਗੂ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਨਰਿੰਦਰ ਭਾਰਗਵ, ਡੀਆਈਜੀ ਬੀਐੱਸਐੱਫ਼ ਗੁਰਦਾਸਪੁਰ , ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਅਤੇ ਐੱਸਐੱਸਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ ਵੀ ਮੌਜੂਦ ਸਨ।

PunjabKesari

ਇਹ ਵੀ ਪੜ੍ਹੋ- ਨੰਗਲ 'ਚ ਸਰਕਾਰੀ ਮੁਲਾਜ਼ਮ ਦੀ ਮਿਲੀ ਲਾਸ਼, ਇਕ ਦਿਨ ’ਚ 3 ਜਣਿਆਂ ਦੀ ਮੌਤ ਨੇ ਫੈਲਾਈ ਸਨਸਨੀ

ਇਸ ਇਤਿਹਾਸਕ ਪਲ ਵਿੱਚ, ਪਠਾਨਕੋਟ ਦੇ 44 ਵੀਐੱਲਡੀਸੀਜ਼ ਨੇ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਵਿਰੁੱਧ ਦ੍ਰਿੜ ਸਟੈਂਡ ਲਿਆ ਹੈ ਅਤੇ ਆਪਣੇ ਪਿੰਡਾਂ ਨੂੰ “ਨਸ਼ਾ ਮੁਕਤ ਜ਼ੋਨ”ਘੋਸ਼ਿਤ ਕੀਤਾ ਹੈ। ਵੀਐੱਲਡੀਸੀਜ਼ ਦੇ ਨੁਮਾਇੰਦਿਆਂ ਨੇ ਆਪਣੇ ਇਲਾਕੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ ਲਿਆ । ਸਸ਼ਕਤੀਕਰਨ ਅਤੇ ਮਾਨਤਾ ਦੇ ਪ੍ਰਤੀਕ ਵਜੋਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੀਐੱਲਡੀਸੀਜ਼ ਨੂੰ ਨਵੇਂ ਸ਼ਨਾਖਤੀ ਕਾਰਡ ਅਤੇ ਵਿਸ਼ੇਸ਼ ਜੈਕਟਾਂ ਪ੍ਰਦਾਨ ਕੀਤੀਆਂ  ਤਾਂ ਜੋ ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਨੂੰ ਸਹਿਯੋਗ ਦਿੱਤਾ ਜਾ ਸਕੇ। ਉਨ੍ਹਾਂ ਨੇ ਹੜ੍ਹ ਸੰਕਟ ਦੌਰਾਨ ਵੀਐੱਲਡੀਸੀਜ਼  ਵਲੋਂ ਦਿਖਾਏ ਗਏ ਅਸਾਧਾਰਣ ਸਮਰਪਣ ਅਤੇ ਦਿਲੇਰੀ ਦੀ ਵੀ ਸ਼ਲਾਘਾ ਕੀਤੀ ਅਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਦੋ ਵੀਐੱਲਡੀਸੀਜ਼ ਨੂੰ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਲਈ ਸਨਮਾਨਿਤ ਕੀਤਾ।

PunjabKesari

ਇਹ ਵੀ ਪੜ੍ਹੋ- ਡਾਕਟਰਾਂ ਨੇ ਡਿਲੀਵਰੀ ਤੋਂ ਕੀਤਾ ਇਨਕਾਰ, ਗਰਭਵਤੀ ਨੇ ਬਾਜ਼ਾਰ 'ਚ ਦਿੱਤਾ ਬੱਚੇ ਨੂੰ ਜਨਮ

ਮੀਟਿੰਗ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਰੀਅਲ-ਟਾਈਮ ਇਕੱਤਰਤਾ ਅਤੇ ਇਨਫਰਮੇਸ਼ਨ ਸ਼ੇਅਰਿੰਗ ਰਾਹੀਂ ਪੁਰਾਣੀ ਮਨੁੱਖੀ ਖੁਫੀਆ ਜਾਣਕਾਰੀ ਨੂੰ ਮੁੜ ਸੁਰਜੀਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਹੱਦੀ ਚੁਣੌਤੀਆਂ ਨੂੰ ਹੱਲ ਕਰਨ ਲਈ ਸਮੂਹਿਕ ਯਤਨ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਪੁਲਸ ਨਾਲ ਨਸ਼ਿਆਂ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਅਤੇ ਸਮਾਜ ਤੇ ਕਾਨੂੰਨ ਲਾਗੂ ਕਰਨ ਵਾਲਿਆਂ ਵਿਚਕਾਰ ਸਮੇਂ ਸਿਰ ਮਹੱਤਵਪੂਰਨ ਖੁਫੀਆ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਸੁਚਾਰੂ ਬਣਾਉਣ ਲਈ ਵਿਲੇਜ ਪੁਲਸ ਅਫ਼ਸਰਾਂ (ਵੀਪੀਓਜ਼) ਨੂੰ ਨਵੀਆਂ ਬੀਟ ਬੁੱਕਸ ਉਪਲਬਧ ਕਰਾਉਣ ਦੇ ਆਦੇਸ਼ ਦਿੱਤੇ ।

PunjabKesari

ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਵੱਲੋਂ ਡਰੋਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਕੇ ਹਥਿਆਰਾਂ ਜਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ 'ਚ ਸਹਾਇਤਾ ਕਰਨ ਵਾਲੇ ਵਿਅਕਤੀਆਂ ਲਈ 1 ਲੱਖ ਰੁਪਏ ਦੇ ਇਨਾਮ ਦੀ ਪੇਸ਼ਕਸ਼ ਕਰਕੇ ਪਹਿਲਾਂ ਹੀ ਮਹੱਤਵਪੂਰਨ ਐਲਾਨ ਕੀਤਾ ਗਿਆ ਹੈ। ਇਸ ਸਰਗਰਮ ਉਪਾਅ ਦਾ ਉਦੇਸ਼ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਪੰਜਾਬ ਸਰਹੱਦ ’ਤੇ ਸੁਰੱਖਿਆ ਵਧਾਉਣਾ ਹੈ। ਦੱਸਣਾ ਬਣਦਾ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੋ ਨਵੇਂ ਬਣੇ ਪੁਲਸ ਸਟੇਸ਼ਨਾਂ- ਸਦਰ ਅਤੇ ਤਾਰਾਗੜ੍ਹ ਦਾ ਉਦਘਾਟਨ ਵੀ ਕੀਤਾ, ਜਿਸ ਨਾਲ ਆਮ ਲੋਕਾਂ ਨੂੰ ਨਿਰਵਿਘਨ ਅਤੇ ਕੁਸ਼ਲ ਪੁਲਸ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਹ ਆਧੁਨਿਕ ਸਹੂਲਤਾਂ ਕਾਨੂੰਨ ਲਾਗੂ ਕਰਨ ਦੇ ਯਤਨਾਂ ਅਤੇ ਭਾਈਚਾਰਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਉਪਲਬਧ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹਸਪਤਾਲ ’ਚ ਹੋਈ ਪਹਿਲੀ ਦਿਲ ਦੀ ਸਰਜਰੀ, ਨਕਲੀ ਦਿਲ ਨਾਲ ਚਲਾ ਦਿੱਤੀ ਮਰੀਜ਼ ਦੀ ਧੜਕਣ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News