ਪਰਾਲੀ ਨਾਲ ਭਰੇ ਟਰਾਲੇ ਨੂੰ ਲਗਾਈ ਅੱਗ
Wednesday, Oct 30, 2024 - 02:51 PM (IST)
ਬਟਾਲਾ/ਸ਼੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)- ਪਰਾਲੀ ਨਾਲ ਭਰੇ ਟਰਾਲੇ ਨੂੰ ਅੱਗ ਲਗਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਸ਼੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਗੁਰਮੁੱਖ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਜਸਬੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਰਾਏਪੁਰ ਨੇ ਦਰਜ ਕਰਵਾਏ ਬਿਆਨ ਵਿਚ ਲਿਖਵਾਇਆ ਹੈ ਕਿ ਉਹ ਪਰਾਲੀ ਦੀਆਂ ਗੱਠਾਂ ਢੋਹਣ ਦਾ ਕੰਮ ਕਰਦਾ ਹੈ ਅਤੇ ਬੀਤੀ 28 ਅਕਤੂਬਰ ਨੂੰ ਉਹ ਆਪਣਾ ਪਰਾਲੀ ਨਾਲ ਭਰਿਆ ਹੋਇਆ ਟਰਾਲਾ ਪਿੰਡ ਸ਼ਕਾਲਾ ਦੀਆਂ ਮੜੀਆਂ ਵਿਚ ਖਾਲੀ ਜਗ੍ਹਾ ’ਤੇ ਲਗਾ ਗਿਆ ਸੀ ਅਤੇ ਰਾਤ ਨੂੰ ਪਿੰਡ ਧਾਰੀਵਾਲ ਵਿਖੇ ਆਰਾਮ ਕਰਨ ਲਈ ਚਲਾ ਗਿਆ ਸੀ ਅਤੇ ਬਾਅਦ ਵਿਚ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਟਰਾਲੇ ਸਮੇਤ ਪਰਾਲੀ ਨੂੰ ਅੱਗ ਲਗਾ ਦਿੱਤੀ, ਜਿਸ ਨਾਲ ਟਰਾਲਾ ਵੀ ਸੜ ਗਿਆ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਸ਼੍ਰੀ ਹਰਗੋਬਿੰਦਪੁਰ ਵਿਖੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ Weather
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8