ਭਿਆਨਕ ਹਾਦਸੇ ''ਚ ਗੱਡੀ ਦਰੱਖਤ ਨਾਲ ਜਾ ਟਕਰਾਈ, ਇਕ ਦੀ ਮੌਤ ਤੇ 3 ਜ਼ਖਮੀ
Saturday, Jun 21, 2025 - 12:17 PM (IST)

ਬਟਾਲਾ (ਸਾਹਿਲ)-ਗੱਡੀ ਦੇ ਦਰੱਖਤ ਨਾਲ ਟਕਰਾਉਣ ਕਰ ਕੇ ਇਕ ਦੀ ਮੌਤ ਅਤੇ 3 ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਹਰਜਿੰਦਰ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਪਿੰਡ ਭਗਵਾਂ ਆਪਣੇ ਲੜਕੇ ਮਹਿਕਦੀਪ ਸਿੰਘ, ਨੂੰਹ ਰੁਪਿੰਦਰਜੀਤ ਕੌਰ ਤੇ ਭਤੀਜੇ ਗੁਰਤਾਜ ਸਿੰਘ ਨਾਲ ਆਪਣੀ ਕਾਰ ਨੰ.ਪੀ.ਬੀ.06ਬੀ. ਬੀ. 0145 ’ਤੇ ਸਵਾਰ ਹੋ ਕੇ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਟੁੱਟੀ ਨਹਿਰ, ਦਰਜਨ ਦੇ ਕਰੀਬ ਝੋਨੇ ਦੇ ਖੇਤ ਹੋਏ ਤਬਾਹ, ਦੂਰ-ਦੂਰ ਤੱਕ ਫੈਲਿਆ ਪਾਣੀ
ਜਦੋਂ ਪਿੰਡ ਭਾਗੋਵਾਲ ਨੇੜੇ ਪਹੁੰਚੇ ਤਾਂ ਅਚਾਨਕ ਇਨ੍ਹਾਂ ਦੀ ਕਾਰ ਅੱਗੇ ਇਕ ਦਰੱਖਤ ਦਾ ਟਹਿਣਾ ਟੁੱਟ ਕੇ ਆਣ ਡਿੱਗਾ ਪਿਆ, ਜਿਸ ਨਾਲ ਕਾਰ ਬੇਕਾਬੂ ਹੁੰਦੀ ਹੋਈ ਦਰੱਖਤ ਨਾਲ ਜਾ ਵੱਜੀ ਅਤੇ ਸਿੱਟੇ ਵਜੋਂ ਉਕਤ ਸਾਰੇ ਜਣੇ ਜ਼ਖਮੀ ਹੋ ਗਏ, ਜਿੰਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਮਹਿਕਦੀਪ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8