ਬਮਿਆਲ ਨੇੜੇ ਭਾਰਤ-ਪਾਕਿਸਤਾਨ ਸਰਹੱਦ ''ਤੇ ਮਿਲਿਆ ਜੰਗਲੀ ਹਿਰਨ, BSF ਨੇ ਜੀਵ ਸੁਰੱਖਿਆ ਵਿਭਾਗ ਨੂੰ ਸੌਂਪਿਆ

Saturday, Dec 02, 2023 - 12:38 PM (IST)

ਬਮਿਆਲ ਨੇੜੇ ਭਾਰਤ-ਪਾਕਿਸਤਾਨ ਸਰਹੱਦ ''ਤੇ ਮਿਲਿਆ ਜੰਗਲੀ ਹਿਰਨ, BSF ਨੇ ਜੀਵ ਸੁਰੱਖਿਆ ਵਿਭਾਗ ਨੂੰ ਸੌਂਪਿਆ

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਅੱਜ ਸਰਹੱਦੀ ਕਸਬਾ ਬਮਿਆਲ ਵਿਖੇ ਭਾਰਤ-ਪਾਕਿਸਤਾਨ  ਸਰਹੱਦ 'ਤੇ ਸਰਹੱਦ ਦੀ ਜ਼ੀਰੋ ਲਾਈਨ 'ਤੇ ਇਕ ਜੰਗਲੀ ਹਿਰਨ ਦੇ ਅਚਾਨਕ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨੂੰ ਆਵਾਰਾ ਕੁੱਤਿਆਂ ਨੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ਨੂੰ ਲੋਕਾਂ ਨੇ ਕਾਬੂ ਕਰਕੇ ਸੀਮਾ ਸੁਰੱਖਿਆ ਬਲ ਚੌਂਕੀ ਦੇ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਹੈ।

 ਇਹ ਵੀ ਪੜ੍ਹੋ-  ਦੋ ਕਾਰਾਂ ਦੀ ਭਿਆਨਕ ਟੱਕਰ 'ਚ ਔਰਤ ਤੇ ਬੱਚਾ ਗੰਭੀਰ ਜ਼ਖ਼ਮੀ, ਮੰਤਰੀ ਧਾਲੀਵਾਲ ਨੇ ਪਹੁੰਚਾਏ ਹਸਪਤਾਲ

ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਵੱਲੋਂ ਵਾਈਲਡ ਲਾਈਫ ਸੈਂਚੂਰੀ ਨੂੰ ਸੂਚਿਤ ਕਰਨ ਤੋਂ ਬਾਅਦ ਵਾਈਲਡ ਲਾਈਫ ਸੈਂਚੁਰੀ ਦੇ ਅਧਿਕਾਰੀਆਂ ਨੇ ਇਸ ਜੰਗਲੀ ਹਿਰਨ ਨੂੰ ਆਪਣੀ ਕਬਜ਼ੇ ਵਿੱਚ ਲੈ ਕੇ ਇਲਾਜ ਲਈ ਲੈ ਗਏ। ਜਾਣਕਾਰੀ ਅਨੁਸਾਰ  ਇਸ ਜੰਗਲੀ ਹਿਰਨ ਨੂੰ ਇੱਕ ਕਿਸਾਨ ਜਗਦੇਵ ਸਿੰਘ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਬਿਲਕੁਲ ਨੇੜੇ ਹਿਰਨ ਨੂੰ ਭੱਜਦੇ ਹੋਏ ਦੇਖਿਆ। ਕਿਸਾਨ ਜਗਦੇਵ ਸਿੰਘ ਅਨੁਸਾਰ ਅਵਾਰਾ ਕੁੱਤੇ ਲਗਾਤਾਰ ਇਸ ਜੰਗਲੀ ਹਿਰਨ ਦੇ ਪਿੱਛੇ ਭੱਜ ਰਹੇ ਸਨ, ਜਿਸ ਕਾਰਨ ਇਸ ਹਿਰਨ ਨੂੰ ਕਾਬੂ ਕਰ ਲਿਆ ਗਿਆ। ਕਿਸਾਨ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਮਦਦ ਨਾਲ ਉਸ ਨੂੰ ਕੁੱਤਿਆਂ ਤੋਂ ਬਚਾਇਆ ਅਤੇ ਸੀਮਾ ਸੁਰੱਖਿਆ ਬਲ ਦੀ ਚੌਕੀ 'ਤੇ ਰੱਖਿਆ ਅਤੇ ਜੰਗਲੀ ਜੀਵ ਸੁਰੱਖਿਆ ਦੇ ਅਧਿਕਾਰੀਆਂ ਨੂੰ ਬੁਲਾ ਕੇ ਉਸ ਨੂੰ ਸੌਂਪ ਦਿੱਤਾ ਗਿਆ ਹੈ ।

 ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਰੈਲੀ ਦੇ ਮੱਦਨੇਜ਼ਰ ਪੁਲਸ ਨੇ ਡਾਇਵਰਟ ਕੀਤੀ ਟ੍ਰੈਫ਼ਿਕ, ਲੋਕਾਂ ਲਈ ਬਦਲਵੇਂ ਰੂਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News