ਨਹਿਰ ’ਚ ਡੁੱਬਣ ਨਾਲ ਔਰਤ ਦੀ ਮੌਤ

02/06/2024 11:28:28 AM

ਬਟਾਲਾ/ਕਿਲਾ ਲਾਲ ਸਿੰਘ(ਸਾਹਿਲ, ਬੇਰੀ, ਭਗਤ) : ਨਹਿਰ ’ਚ ਡੁੱਬਣ ਨਾਲ ਔਰਤ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੇ ਏ. ਐੱਸ. ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਲੀਲ ਖੁਰਦ ਨੇ ਪੁਲਸ ਨੂੰ ਬਿਆਨ ਦਰਜ ਕਰਵਾਇਆ ਕਿ ਉਹ ਬੀਤੇ ਕੱਲ੍ਹ ਆਪਣੀ ਸਾਲੇਹਾਰ ਸਲਵਿੰਦਰ ਕੌਰ ਪਤਨੀ ਸਵ. ਦਰਸ਼ਨ ਸਿੰਘ ਵਾਸੀ ਸ਼ਾਸਤਰੀ ਨਗਰ ਬਟਾਲਾ ਨੂੰ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਡੇਰਾ ਬਾਬਾ ਨਾਨਕ ਨੂੰ ਲਿਜਾ ਰਿਹਾ ਸੀ। ਜਦੋਂ ਉਹ ਕਿਲਾ ਲਾਲ ਸਿੰਘ ਨਹਿਰ ਦੇ ਕੰਢੇ ਪਹੁੰਚੇ ਤਾਂ ਉਸ ਨੇ ਮੋਟਰਸਾਈਕਲ ਨਹਿਰ ਕਿਨਾਰੇ ਰੋਕ ਲਿਆ, ਪਰ ਬਾਰਿਸ਼ ਹੋਣ ਕਰ ਕੇ ਉਸ ਦਾ ਪੈਰ ਤਿਲਕ ਗਿਆ ਤੇ ਨਹਿਰ ਵਿਚ ਡੁੱਬਣ ਨਾਲ ਉਸਦੀ (ਸਲਵਿੰਦਰ ਕੌਰ) ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਮੁਖੀ ਸਮੇਤ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਪਾਰਲੀਮੈਂਟ ’ਚ ਕੀਤੀ ਸ਼ਿਰਕਤ

ਏ. ਐੱਸ. ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਣ ਦੇ ਤੁਰੰਤ ਬਾਅਦ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਵਿਖੇ ਬਲਵਿੰਦਰ ਸਿੰਘ ਦੇ ਬਿਆਨਾਂ ’ਤੇ 174 ਸੀ.ਆਰ.ਪੀ.ਸੀ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਜਥੇਦਾਰ ਕਾਉਂਕੇ ਕਤਲ ਮਾਮਲਾ : ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੇ ਸਬੰਧਤ ਤਤਕਾਲੀ ਪੁਲਸ ਅਧਿਕਾਰੀਆਂ ਨੂੰ ਨੋਟਿਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News