ਟਰੈਕਟਰ ਟਰਾਲੀ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਔਰਤ ਦੀ ਮੌਤ

Thursday, Apr 13, 2023 - 03:27 PM (IST)

ਟਰੈਕਟਰ ਟਰਾਲੀ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਔਰਤ ਦੀ ਮੌਤ

ਬਟਾਲਾ  (ਸਾਹਿਲ, ਯੋਗੀ)- ਸ੍ਰੀ ਹਰਗੋਬਿੰਦਪੁਰ ਹਰਚੋਵਾਲ ਤੋਂ ਕੀੜੀ ਮਿਲ ਰੋਡ ਦੇ ਉੱਪਰ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਔਰਤ ਦੀ ਮੌਤ ਅਤੇ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ।
ਜਾਣਕਾਰੀ ਅਨੁਸਾਰ ਬਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਪਿੰਡ ਰਜੋਆ ਮੋਟਰਸਾਈਕਲ ਚਾਲਕ ਦੇ ਕੋਲੋਂ ਲਿਫ਼ਟ ਲੈ ਕੇ ਆਪਣੇ ਘਰ ਵੱਲ ਨੂੰ ਜਾ ਰਹੀ ਸੀ ਤਾਂ ਰਸਤੇ ਵਿਚ ਇਕ ਟਰੈਕਟਰ-ਟਰਾਲੀ ਚਾਲਕ ਵੱਲੋਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਔਰਤ ਬਲਵਿੰਦਰ ਕੌਰ ਦੀ ਮੌਤ ਹੋ ਗਈ ਅਤੇ ਜਦਕਿ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ- ਕੈਨੇਡਾ ਤੋਂ ਆਏ ਫੋਨ ਨੇ ਘਰ 'ਚ ਵਿਛਾ ਦਿੱਤੇ ਸੱਥਰ, 6 ਮਹੀਨੇ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਮੌਤ

ਓਧਰ ਦੂਜੇ ਪਾਸੇ ਪੁਲਸ ਚੌਂਕੀ ਹਰਚੋਵਾਲ ਦੇ ਇੰਚਾਰਜ ਏ. ਐੱਸ. ਆਈ. ਸਰਵਨ ਸਿੰਘ ਨੇ ਲਾਸ਼ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਜ਼ਖ਼ਮੀ ਮੋਟਰਸਾਈਕਲ ਚਾਲਕ ਲਾਡੀ, ਜੋ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਹੈ। ਪੁਲਸ ਵੱਲੋਂ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਤਰਨਤਾਰਨ 'ਚ ਸ਼ੱਕੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News