ਦੋ ਕਾਰਾਂ ’ਚ ਹੋਈ ਟੱਕਰ ’ਚ ਇਕ ਔਰਤ ਦੀ ਮੌਤ
Friday, Mar 13, 2026 - 06:17 PM (IST)
ਗੁਰਦਾਸਪੁਰ (ਵਿਨੋਦ): ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਕਾਰ ਵਿੱਚ ਸਵਾਰ ਇੱਕ ਔਰਤ ਦੀ ਮੌਤ ਹੋ ਗਈ। ਜਦਕਿ ਕਾਰ ਚਾਲਕ ਲੜਕਾ ਜਖ਼ਮੀ ਹੋ ਗਿਆ। ਇਕੱਠੀ ਕੀਤੀ ਜਾਣਕਾਰੀ ਅਨੁਸਾਰ ਦਿਲਾਵਰ ਸਿੰਘ ਪੁੱਤਰ ਇਕਬਾਲ ਸਿੰਘ ਪਿੰਡ ਸ਼ਾਹਪੁਰ ਗੁਰਾਇਆ ਕਿਸੇ ਕੰਮ ਲਈ ਆਪਣੀ ਮਾਂ ਨਾਲ ਆਪਣੀ ਕਾਰ ਵਿੱਚ ਆਪਣੇ ਪਿੰਡ ਤੋਂ ਗੁਰਦਾਸਪੁਰ ਜਾ ਰਿਹਾ ਸੀ। ਜਦੋਂ ਉਹ ਅੱਡਾ ਸੰਗਤਪੁਰ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਕਾਰ ਨੰਬਰ ਪੀਬੀ02 ਬੀ.ਸੀ 4031 ਜਿਸ ਨੂੰ ਸੁਖਜਿੰਦਰ ਸਿੰਘ ਚਲਾ ਰਿਹਾ ਸੀ, ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਨਤੀਜੇ ਵਜੋਂ ਕਾਰ ਵਿੱਚ ਬੈਠੀ ਉਸ ਦੀ ਮਾਂ ਰਾਜਦੀਪ ਕੌਰ ਦੀ ਮੌਤ ਹੋ ਗਈ, ਜਦੋਂ ਕਿ ਦਿਲਾਵਰ ਸਿੰਘ ਜ਼ਖਮੀ ਹੋ ਗਿਆ। ਸੁਖਜਿੰਦਰ ਸਿੰਘ ਭੱਜਣ ਵਿੱਚ ਕਾਮਯਾਬ ਹੋ ਗਿਆ। ਕਲਾਨੌਰ ਪੁਲਸ ਨੇ ਪਿੰਡ ਮਛਰਾਲਾ ਦੇ ਰਹਿਣ ਵਾਲੇ ਸੁਖਜਿੰਦਰ ਸਿੰਘ ਪੁੱਤਰ ਸਰਵਣ ਸਿੰਘ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰੇ ਹੀ ਲੱਗ ਜਾਵੇਗਾ Power Cut, ਸ਼ਾਮ ਤੱਕ ਕਰਨਾ ਪਵੇਗਾ ਇੰਤਜ਼ਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
