ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਗ੍ਰਿਫ਼ਤਾਰ, ਮਾਮਲਾ ਦਰਜ਼

Monday, Dec 05, 2022 - 02:34 PM (IST)

ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਗ੍ਰਿਫ਼ਤਾਰ, ਮਾਮਲਾ ਦਰਜ਼

ਗੁਰਦਾਸਪੁਰ (ਵਿਨੋਦ)- ਥਾਣਾ ਸਦਰ ਪੁਲਸ ਨੇ ਨਸ਼ਾਂ ਪੂਰਤੀ ’ਚ ਕੰਮ ਆਉਣ ਵਾਲੀਆਂ 1010 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖਿਲਾਫ਼ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਮਾਮਲਾ ਦਰਜ਼ ਕੀਤਾ ਹੈ।

ਇਹ ਵੀ ਪੜ੍ਹੋ- ਹੁਣ ਆਨਲਾਈਨ ਵੀ ਦੇਖ ਸਕੋਗੇ ਭਾਰਤ-ਪਾਕਿ ਦਾ ਰਿਟਰੀਟ ਸਮਾਰੋਹ, BSF ਨੇ ਕੀਤੀ ਬੁਕਿੰਗ ਸ਼ੁਰੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਜੀਵਨ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਅੱਡਾ ਜੌੜਾ ਛੱਤਰਾਂ ਤੋਂ ਦੋਸ਼ਣ ਵੀਨਾ ਪਤਨੀ ਕਾਕਾ ਰਾਮ ਵਾਸੀ ਜੋੜਾ ਛੱਤਰਾਂ ਨੂੰ ਸ਼ੱਕ ਦੇ ਆਧਾਰ ’ਤੇ ਮੋਮੀ ਲਿਫ਼ਾਫ਼ੇ ਸਮੇਤ ਕਾਬੂ ਕਰਕੇ ਇਸ ਦੀ ਸੂਚਨਾ ਥਾਣਾ ਸਦਰ ਗੁਰਦਾਸਪੁਰ ਨੂੰ ਦਿੱਤੀ। ਜਿਸ ’ਤੇ ਤਫ਼ਤੀਸ਼ੀ ਅਫ਼ਸਰ ਸਹਾਇਕ ਸਬ ਇੰਸਪੈਕਟਰ ਹਰਮਿੰਦਰ ਸਿੰਘ ਨੇ ਸਮੇਤ ਪੁਲਸ ਪਾਰਟੀ ਦੇ ਨਾਲ ਮੌਕੇ ’ਤੇ ਪਹੁੰਚ ਕੇ ਕਾਬੂ ਕੀਤੀ ਔਰਤ ਦੇ ਮੋਮੀ ਦੀ ਜਾਂਚ ਕੀਤੀ ਤਾਂ ਉਸ ਵਿਚੋਂ 1010 ਨਸ਼ੀਲੀਆਂ ਖੁੱਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਔਰਤ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਸਦਰ ’ਚ ਮਾਮਲਾ ਦਰਜ ਕੀਤਾ ਗਿਆ।
  


author

Shivani Bassan

Content Editor

Related News