ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1ਲੱਖ ਤੋਂ ਵੱਧ ਰੁਪਏ ਦੀ ਠੱਗੀ ਮਾਰਨ ਵਾਲੀ ਔਰਤ ਗ੍ਰਿਫ਼ਤਾਰ
Thursday, Dec 29, 2022 - 12:29 PM (IST)

ਗੁਰਦਾਸਪੁਰ (ਵਿਨੋਦ)- ਇਕ ਵਿਅਕਤੀ ਨੂੰ ਮੈਡੀਕਲ ਵਿਚੋਂ ਪਾਸ ਕਰਵਾਉਣ ਅਤੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੀ ਔਰਤ ਨੂੰ ਸਿਟੀ ਪੁਲਸ ਗੁਰਦਾਸਪੁਰ ਨੇ ਗ੍ਰਿਫ਼ਤਾਰ ਕਰਕੇ ਔਰਤ ਦੇ ਖਿਲਾਫ਼ ਧਾਰਾ 420,465,467,469,471 ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ 7 ਮੋਬਾਈਲ ਫੋਨ ਅਤੇ ਹੋਰ ਸਮਾਨ ਹੋਇਆ ਬਰਾਮਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਬਨਾਰਸੀ ਦਾਸ ਨੇ ਦੱਸਿਆ ਕਿ ਜਸਪ੍ਰੀਤ ਪੁੱਤਰ ਰੋਸ਼ਨ ਲਾਲ ਵਾਸੀ ਜੰਗਲ ਥਾਣਾ ਸਦਰ ਪਠਾਨਕੋਟ ਨੇ ਸ਼ਿਕਾਇਤ ਦਿੱਤੀ ਸੀ ਕਿ ਦੋਸ਼ੀ ਅਮਨਪ੍ਰੀਤ ਕੌਰ ਪਤਨੀ ਸੁਬੇਗ ਸਿੰਘ ਵਾਸੀ ਬੱਲ ਥਾਣਾ ਧਾਰੀਵਾਲ ਨੇ ਉਸ ਨੂੰ ਮੈਡੀਕਲ ਵਿਚੋਂ ਪਾਸ ਕਰਵਾਉਣ ਅਤੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਦਕਿ ਦੋਸ਼ਣ ਨੇ ਉਸ ਨੂੰ ਜਾਅਲੀ ਜੁਆਇਨਿੰਗ ਲੈਂਟਰ ਤਿਆਰ ਕਰਕੇ ਦਿੱਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਪਾਈ ਗਈ ਉਕਤ ਔਰਤ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ਼ ਕੀਤਾ ਹੈ। ਜਿਸ ਨੂੰ ਅੱਜ ਪੇਸ਼ ਅਦਾਲਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਦੋ ਮੀਟਰ ਲਗਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਮੁਫ਼ਤ ਬਿਜਲੀ ’ਤੇ ਕਿਰਾਏਦਾਰਾਂ ਤੋਂ ਵਸੂਲੇ ਜਾ ਰਹੇ ਹਨ ਬਿੱਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।