ਘਰ ਪਰਤ ਰਹੇ ਮਜ਼ਦੂਰ ਵਿਚ ਮਾਰਿਆ ਮੋਟਰਸਾਈਕਲ, ਮੌਕੇ ''ਤੇ ਹੋਈ ਮੌਤ

Sunday, Jul 02, 2023 - 12:04 PM (IST)

ਘਰ ਪਰਤ ਰਹੇ ਮਜ਼ਦੂਰ ਵਿਚ ਮਾਰਿਆ ਮੋਟਰਸਾਈਕਲ, ਮੌਕੇ ''ਤੇ ਹੋਈ ਮੌਤ

ਤਰਨਤਾਰਨ (ਰਮਨ)- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਉੱਪਰ ਮਜ਼ਦੂਰੀ ਕਰਕੇ ਆਪਣੇ ਘਰ ਪਰਤ ਰਹੇ ਮਜ਼ਦੂਰ ਵਿਚ ਗਲਤ ਸਾਈਡ ਤੋਂ ਮੋਟਰਸਾਈਕਲ ਮਾਰਨ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਹਾਦਸੇ ਦਾ ਕਾਰਨ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨਾਂ ਨੇ ਚਲਾਈਆਂ ਗੋਲੀਆਂ ਤੇ ਬੋਤਲਾਂ, ਲਹੂ ਲੁਹਾਣ ਕਰ ਦਿੱਤੀ ਔਰਤ

ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਰੋਬਨਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਤਰਨਤਾਰਨ ਨੇ ਦੱਸਿਆ ਕਿ ਉਸ ਦਾ ਪਿਤਾ ਮਿਹਨਤ-ਮਜ਼ਦੂਰੀ ਕਰਦਾ ਹੈ। ਬੀਤੇ ਗੱਲ ਜਦੋਂ ਉਸ ਦਾ ਪਿਤਾ ਆਪਣੇ ਕੰਮ ਤੋਂ ਘਰ ਵਾਪਸ ਪਰਤ ਰਿਹਾ ਸੀ ਤਾਂ ਅਲਾਦੀਨਪੁਰ ਵਿਖੇ ਪੱਟੀ ਵਾਲੀ ਸਾਈਡ ਤੋਂ ਦੋ ਮੋਟਰਸਾਈਕਲ ਤੇਜ਼ ਰਫ਼ਤਾਰ ਨਾਲ ਆ ਰਹੇ ਸਨ, ਜਿਨ੍ਹਾਂ ਵਿਚ ਇਕ ਸਪਲੈਂਡਰ ਅਤੇ ਇਕ ਬੁਲਟ ਮੋਟਰਸਾਈਕਲ ਸੀ। ਸਪਲੈਂਡਰ ਮੋਟਰਸਾਈਕਲ ਜਿਸ ਨੂੰ ਇਕ ਸਿੱਖ ਨੌਜਵਾਨ ਚਲਾ ਰਿਹਾ ਸੀ, ਵਲੋਂ ਉਸਦੇ ਪਿਤਾ ਵਿਚ ਮੋਟਰਸਾਈਕਲ ਮਾਰ ਦਿੱਤਾ ਗਿਆ, ਜਿਸ ਨਾਲ ਉਸ ਦੇ ਪਿਤਾ ਦਿਲਬਾਗ ਸਿੰਘ ਦੀ ਲੱਤ ਟੁੱਟ ਗਈ ਅਤੇ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹੋਏ ਹਾਦਸੇ ਤੋਂ ਬਾਅਦ ਦੋਵੇਂ ਨੌਜਵਾਨ ਬੁਲਟ ਮੋਟਰਸਾਈਕਲ ਰਾਹੀਂ ਮੌਕੇ ਤੋਂ ਫਰਾਰ ਹੋ ਗਏ ਜਦ ਕਿ ਹਾਦਸੇ ਦਾ ਕਾਰਨ ਬਣਿਆ ਸਪਲੈਂਡਰ ਮੋਟਰਸਾਈਕਲ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਦੇ ਮਾਲ ਰੋਡ 'ਤੇ ਵਾਪਰਿਆ ਵੱਡਾ ਹਾਦਸਾ, 7 ਦੇ ਕਰੀਬ ਮਜ਼ਦੂਰ ਆਏ ਮਲਬੇ ਹੇਠਾਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਏ.ਐੱਸ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਬੇਟੇ ਰੋਬਨਪ੍ਰੀਤ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪਤਨੀ ਦੀ ਮਾੜੀ ਕਰਤੂਤ ਨਾ ਸਹਾਰ ਸਕਿਆ ਪਤੀ, ਦੁਖੀ ਹੋਏ ਨੇ ਚੁੱਕਿਆ ਖੌਫ਼ਨਾਕ ਕਦਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News