ਖੇਤਾਂ ’ਚੋਂ ਖੂਨ ਨਾਲ ਲੱਥਪਥ ਮਿਲੀ ਨੌਜਵਾਨ ਦੀ ਲਾਸ਼
Friday, Jun 28, 2024 - 05:56 PM (IST)
ਗੁਰਦਾਸਪੁਰ (ਹਰਮਨ)-ਧਾਰੀਵਾਲ ਰੇਲਵੇ ਸਟੇਸ਼ਨ ਨੇੜੇ ਇਕ 24 ਸਾਲਾਂ ਦੇ ਨੌਜਵਾਨ ਦੀ ਭੇਦਭਰੀ ਹਲਾਤਾਂ ਵਿਚ ਲਾਸ਼ ਮਿਲੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਚਾਂਦ ਮਸੀਹ ਵਜੋਂ ਹੋਈ ਹੈ। ਮ੍ਰਿਤਕ ਦੀ ਮਾਤਾ ਭੋਲੀ ਨੇ ਦੱਸਿਆ ਕਿ ਕਿਸੇ ਵਿਅਕਤੀ ਨੇ ਘਰ ਆ ਕੇ ਦੱਸਿਆ ਕਿ ਚਾਂਦ ਮਸੀਹ ਰੇਲਵੇ ਲਾਈਨ ਨਜ਼ਦੀਕ ਖੇਤਾਂ ’ਚ ਪਿਆ ਹੋਇਆ ਹੈ, ਜਦੋਂ ਉਨ੍ਹਾਂ ਜਾ ਕੇ ਵੇਖਿਆ ਤਾਂ ਉਸਨੂੰ ਕਾਫੀ ਸੱਟਾਂ ਲੱਗੀਆਂ ਸਨ ਅਤੇ ਉਸ ਦਾ ਸਰੀਰ ਖੂਨ ਨਾਲ ਲੱਥ-ਪੱਥ ਸੀ। ਉਹ ਕਿਸੇ ਨਾਲ ਸ਼ਟਰਿੰਗ ਦਾ ਕੰਮ ਕਰਦਾ ਸੀ ਅਤੇ ਉਨ੍ਹਾਂ ਦੇ ਨਾਲ ਹੀ ਘਰੋਂ ਗਿਆ ਸੀ। ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਹੈ।
ਪੁਲਸ ਨੇ ਮੌਕੇ ’ਕੇ ਪਹੁੰਚੇ ਕੇ ਲਾਸ਼ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤਾ। ਇਸ ਮੌਕੇ ਪੁਲਸ ਅਧਿਕਾਰੀ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8