ਪ੍ਰੇਮਿਕਾ ਤੋਂ ਪ੍ਰੇਸ਼ਾਨ ਨੌਜਵਾਨ ਨੇ ਖਾਧਾ ਜ਼ਹਿਰੀਲਾ ਪਦਾਰਥ, ਮੌਤ

Tuesday, Jun 06, 2023 - 02:07 PM (IST)

ਪ੍ਰੇਮਿਕਾ ਤੋਂ ਪ੍ਰੇਸ਼ਾਨ ਨੌਜਵਾਨ ਨੇ ਖਾਧਾ ਜ਼ਹਿਰੀਲਾ ਪਦਾਰਥ, ਮੌਤ

ਅੰਮ੍ਰਿਤਸਰ (ਜ.ਬ.)- ਪਿਛਲੇ ਤਿੰਨ ਸਾਲਾਂ ਤੋਂ ਰਿਲੇਸ਼ਨ ਵਿਚ ਰਹਿ ਰਹੇ ਇਕ ਨੌਜਵਾਨ ਨੂੰ ਆਪਣੀ ਪ੍ਰੇਮਿਕਾ ਵੱਲੋਂ ਛੱਡਣ ਦੀਆਂ ਧਮਕੀਆਂ ਦੇਣ ’ਤੇ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਜਾਣਕਾਰੀ ਮੁਤਾਬਕ  ਮ੍ਰਿਤਕ ਨੌਜਵਾਨ ਤਰਸੇਮ ਸਿੰਘ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਉਸ ਨੂੰ ਇਹ ਖ਼ਬਰ ਮਿਲੀ ਸੀ ਕਿ ਉਸ ਦੇ ਭਰਾ ਨੇ ਕੁਝ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਦੁਖਦਾਇਕ ਖ਼ਬਰ, ਪਿੰਡ ਮਾੜੀ ਟਾਂਡਾ ਦੇ ਨੌਜਵਾਨ ਦੀ ਮੌਤ

ਮ੍ਰਿਤਕ ਦੇ ਭਰਾ ਨੇ ਜਦੋਂ ਉਸ ਨੇ ਘਰ ਜਾ ਕੇ ਚੈੱਕ ਕੀਤਾ ਤਾਂ ਮ੍ਰਿਤਕ ਤਰਸੇਮ ਸਿੰਘ ਦੀ ਜੇਬ ਵਿੱਚੋਂ ਇਕ ਚਿੱਠੀ ਮਿਲੀ, ਜਿਸ ਵਿਚ ਸਾਫ਼-ਸਾਫ਼ ਲਿਖਿਆ ਸੀ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਰਿਲੇਸ਼ਨਸ਼ਿਪ ਵਿਚ ਸੀ ਪਰ ਹੁਣ ਉਸ ਦੀ ਪ੍ਰੇਮਿਕਾ ਵੱਲੋਂ ਉਸ ਨੂੰ ਛੱਡਣ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ। ਇਸ ਤੋਂ ਦੁਖੀ ਹੋ ਕੇ ਤਰਸੇਮ ਸਿੰਘ ਨੇ ਕੋਈ ਜ਼ਹਿਰੀਲਾ ਪਦਾਰਥ ਖ਼ਾ ਲਿਆ। ਪੁਲਸ ਵਲੋਂ ਸਿਮਰਨਜੀਤ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਦੀ ਅਚਨਚੇਤ ਚੈਕਿੰਗ, ਰੈਸਟੋਰੈਂਟ ਤੇ ਬਾਰ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News