ਅੰਮ੍ਰਿਤਸਰ ਤੋਂ ਬਟਾਲਾ ਨੂੰ ਜਾ ਰਹੀ DMU ਟ੍ਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

Saturday, Apr 20, 2024 - 02:58 PM (IST)

ਅੰਮ੍ਰਿਤਸਰ ਤੋਂ ਬਟਾਲਾ ਨੂੰ ਜਾ ਰਹੀ DMU ਟ੍ਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਕੱਥੂਨੰਗਲ (ਤੱਗੜ)-ਅੰਮ੍ਰਿਤਸਰ ਪਠਾਨਕੋਟ ਰੇਲ ਮਾਰਗ ’ਤੇ ਪੈਂਦੇ ਪਿੰਡ ਸਹਿਣੇਵਾਲੀ ਕੋਲ ਬੀਤੇ ਦਿਨ ਸ਼ਾਮ ਨੂੰ ਇਕ ਨੌਜਵਾਨ ਵਲੋਂ ਅੰਮ੍ਰਿਤਸਰ ਤੋਂ ਬਟਾਲਾ ਨੂੰ ਜਾ ਰਹੀ ਡੀ. ਐੱਮ. ਯੂ. ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਵਿਅਕਤੀ ਦੀ ਪਛਾਣ ਸਿਮਰਨਜੀਤ ਸਿੰਘ (27) ਪੁੱਤਰ ਕਾਬਲ ਸਿੰਘ ਵਾਸੀ ਪਿੰਡ ਕਾਲੇਕੇ ਤਹਿਸੀਲ ਬਾਬਾ ਬਕਾਲਾ ਜ਼ਿਲਾ ਅੰਮ੍ਰਿਤਸਰ ਵਜੋਂ ਹੋਈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ

ਇਸ ਸਬੰਧੀ ਜੀ. ਆਰ. ਪੀ. ਪੁਲਸ ਚੌਕੀ ਕੱਥੂਨੰਗਲ ਦੇ ਇੰਚਾਰਜ ਸਬ ਇੰਸਪੈਕਟਰ ਸੁਖਪਾਲ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਤਫਤੀਸ਼ ’ਚ ਇਹ ਸਾਹਮਣੇ ਆਇਆ ਕੇ ਉਕਤ ਮ੍ਰਿਤਕ ਨੌਜਵਾਨ ਦੇ ਇਥੇ ਪਿੰਡ ਸਹਿਣੇਵਾਲੀ ਵਿਖੇ ਸਹੁਰੇ ਹਨ, ਜਿਸਨੇ ਅੱਜ ਸ਼ਾਮ ਕਰੀਬ ਸਾਢੇ ਛੇ ਵਜੇ ਦੇ ਕਰੀਬ ਅੰਮ੍ਰਿਤਸਰ ਤੋਂ ਬਟਾਲਾ ਨੂੰ ਜਾ ਰਹੀ ਡੀ. ਐੱਮ. ਯੂ. ਗੱਡੀ ਦੇ ਅੱਗੇ ਛਾਲ਼ ਮਾਰ ਦਿੱਤੀ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ । ਪੁਲਸ ਅਧਿਕਾਰੀ ਨੇ ਅੱਗੇ ਦਸਿਆ ਕੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂ ਕੇ 174 ਦੀ ਕਾਰਵਾਈ ਕਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News