ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

Thursday, May 25, 2023 - 04:27 PM (IST)

ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

ਸੁਜਾਨਪੁਰ (ਜੋਤੀ)- ਬੀਤੀ ਦੇਰ ਰਾਤ ਪਿੰਡ ਝਝੇਲੀ ਮੋੜ ਨੇੜੇ ਅਚਾਨਕ ਇਕ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਪਹਿਚਾਣ ਸੰਨੀ ਪੁੱਤਰ ਥੁੜੂ ਰਾਮ ਵਾਸੀ ਪਿੰਡ ਫਲਕਪੁਰ ਵਜੋਂ ਹੋਈ।

ਇਹ ਵੀ ਪੜ੍ਹੋ- ਬੰਬੀਹਾ ਗਰੁੱਪ ਨੇ ਲਈ ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ, ਪੋਸਟ ਪਾ ਕੇ ਕਹੀ ਇਹ ਗੱਲ

ਮਾਧੋਪੁਰ ਚੌਂਕੀ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਗੱਡੀ ਬੀ. ਸੀ. ਐੱਨ. ਲੋਡ ਅਪ ਪਠਾਨਕੋਟ ਤੋਂ ਵੱਡੀ ਬ੍ਰਾਹਮਣਾ ਵੱਲ ਜਾ ਰਹੀ ਸੀ ਕਿ ਉਕਤ ਨੌਜਵਾਨ ਜਿਵੇਂ ਹੀ ਉਕਤ ਮੋੜ ਦੇ ਨੇੜੇ ਪਹੁੰਚਿਆਂ ਤਾਂ ਅਚਾਨਕ ਰੇਲ ਗੱਡੀ ਦੀ ਲਪੇਟ ਵਿਚ ਆ ਗਿਆ, ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ। ਰੇਲਵੇ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੇ ਬਿਆਨ ਦੇ ਆਧਾਰ ’ਤੇ ਧਾਰਾ 174 ਦੇ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਹੱਕ ’ਚ ਆਏ ਜਥੇਦਾਰ ਅਕਾਲ ਤਖ਼ਤ ਸਾਹਿਬ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News