ਟਰੇਨ ਦੀ ਲਪੇਟ ''ਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

Saturday, Apr 12, 2025 - 10:45 AM (IST)

ਟਰੇਨ ਦੀ ਲਪੇਟ ''ਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ  ਪਿੰਡ ਮੱਦੋਵਾਲ ਦੇ ਨੇੜੇ ਅਚਾਨਕ ਟ੍ਰੇਨ ਦੀ ਲਪੇਟ ਵਿਚ ਆਉਣ ਨਾਲ ਇੱਕ ਨੋਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੌਕੇ ਰੇਲਵੇ ਪੁਲਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕੀਤੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਪਾਕਿ ਸਰਕਾਰ ਦੀ ਵੱਡੀ ਨਾਕਾਮੀ, 18 ਘੰਟੇ ਭੁੱਖੇ-ਪਿਆਸੇ ਬੈਠੇ ਸ਼ਰਧਾਲੂਆਂ ਦੀ ਨਹੀਂ ਲਈ ਸਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਸ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮੱਦੋਵਾਲ ਦੇ ਨਜ਼ਦੀਕ ਅੰਮ੍ਰਿਤਸਰ ਤੋਂ ਪਠਾਨਕੋਟ ਜਾਣ ਵਾਲੀ ਡੀਐੱਮਯੂ ਅਚਾਨਕ ਟਰੇਨ ਦੀ ਚਪੇਟ 'ਚ ਆਉਣ ਨਾਲ ਇੱਕ ਨੌਜਵਾਨ ਅਭਿਸ਼ੇਕ (22) ਪੁੱਤਰ ਤਰਸੇਮ ਮਸੀਹ ਵਾਸੀ ਪਿੰਡ ਮੱਦੋਵਾਲ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ

ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਕਾਨੂੰਨੀ ਕਾਰਵਾਈ ਤੋਂ ਬਾਅਦ ਪੋਸਟਮਾਰਟਮ ਲਈ  ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲਾਸ਼ ਨੂੰ ਭੇਜਿਆ ਜਾਵੇਗਾ। ਜਾਣਕਾਰੀ ਅਨੁਸਾਰ  ਇਹ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।  ਇਸ ਘਟਨਾ ਕਾਰਨ ਪੂਰੇ ਇਲਾਕੇ ਅੰਦਰ ਸੋਗ ਵਾਲੀ ਲਹਿਰ ਪਾਈ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News