ਡਰੇਨ ’ਚ ਡਿੱਗਣ ਨਾਲ ਨੌਜਵਾਨ ਦੀ ਮੌਤ

04/19/2024 4:13:40 PM

ਬਟਾਲਾ(ਸਾਹਿਲ, ਯੋਗੀ, ਅਸ਼ਵਨੀ)- ਡਰੇਨ ’ਚ ਡਿੱਗਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਏ.ਐੱਸ.ਆਈ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਮਿੰਟੂ ਮਸੀਹ ਪੁੱਤਰ ਤਰਸੇਮ ਮਸੀਹ ਵਾਸੀ ਜੌੜੀਆਂ ਕਲਾਂ ਆਪਣੇ ਸਾਥੀ ਸੁੱਖਾ ਮਸੀਹ ਪੁੱਤਰ ਮੰਗਾ ਮਸੀਹ ਨਾਲ ਪੈਦਲ ਜਾ ਰਿਹਾ ਸੀ ਕਿ ਅਚਾਨਕ ਇਹ ਪਿੰਡ ਦੇ ਨੇੜਿਓਂ ਲੰਘਦੀ ਪਾਣੀ ਵਾਲੀ ਡਰੇਨ ਦੇ ਕਿਨਾਰੇ ਬੈਠ ਗਿਆ ਅਤੇ ਬਾਅਦ ਵਿਚ ਅਚਾਨਕ ਡਰੇਨ ’ਚ ਡਿੱਗ ਪਿਆ ਅਤੇ ਕੁਝ ਹੀ ਸਮੇਂ ਬਾਅਦ ਜਦੋਂ ਪਰਿਵਾਰ ਵਾਲਿਆਂ ਨੂੰ ਮਿੰਟੂ ਮਸੀਹ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਨੇ 108 ਐਂਬੂਲੈਂਸ ਦੀ ਮਦਦ ਨਾਲ ਇਸ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ, ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ- ਵਿਦੇਸ਼ੋਂ ਆਈ ਮੰਦਭਾਗੀ ਖ਼ਬਰ ਨੇ ਉਜਾੜਿਆ ਪਰਿਵਾਰ, ਨੌਜਵਾਨ ਦੀ ਦਰਦਨਾਕ ਮੌਤ

ਏ.ਐੱਸ.ਆਈ ਅਸ਼ਵਨੀ ਨੇ ਅੱਗੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਣ ਉਪਰੰਤ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਇਸਦੇ ਭਰਾ ਮੰਜੂ ਮਸੀਹ ਦੇ ਬਿਆਨਾਂ ’ਤੇ 174 ਸੀਆਰ.ਪੀ.ਸੀ ਤਹਿਤ ਥਾਣਾ ਡੇਰਾ ਬਾਬਾ ਨਾਨਕ ਵਿਖੇ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ ਅਤੇ ਮੌਤ ਦੇ ਕਾਰਨ ਜਾਣਨ ਲਈ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪਤੀ ਦੀ ਪ੍ਰੇਮੀਕਾ ਨੂੰ ਦੇਖ ਗੁੱਸੇ ਨਾਲ ਲਾਲ ਹੋਈ ਪਤਨੀ, ਫਿਰ ਚਲਾ ਦਿੱਤੀਆਂ ਇੱਟਾਂ,ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News