2 ਮੋਟਰਸਾਈਕਲਾਂ ਦੀ ਟੱਕਰ ’ਚ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

Friday, Aug 09, 2024 - 06:10 PM (IST)

ਬਟਾਲਾ (ਸਾਹਿਲ)- ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਤੇ ਇਕ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ. ਐੱਸ. ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਸੁਖਬੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਝਬਕਰਾ ਆਪਣੇ ਪਲਟੀਨਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਤੋਂ ਵਾਪਸ ਆਪਣੇ ਪਿੰਡ ਨੂੰ ਜਾ ਰਿਹਾ ਸੀ ਜਦੋਂ ਇਹ ਪਿੰਡ ਬੱਲਪੁਰੀਆਂ ਰੋਡ-ਹਰਦੋਝੰਡੇ ਨੇੜੇ ਪਹੁੰਚਿਆ ਤਾਂ ਅੱਗੋਂ ਆ ਰਹੇ ਇਕ ਤੇਜ਼ ਰਫਤਾਰ ਮੋਟਰਸਾਈਕਲ, ਜਿਸ ਨੂੰ ਓਂਕਾਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਢਰੀਕ ਭੀਲੋਵਾਲੀ, ਜ਼ਿਲਾ ਅੰਮ੍ਰਿਤਸਰ ਚਲਾ ਰਿਹਾ ਸੀ, ਨੇ ਇਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਸੁਖਬੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਓਂਕਾਰ ਸਿੰਘ ਵੀ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਸਨਸਨੀਖੇਜ਼ ਘਟਨਾ, ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਵੱਢੀ ਪਤਨੀ ਤੇ ਬੱਚਾ, ਫਿਰ ਕਰ ਲਿਆ ਆਤਮਦਾਹ

ਏ. ਐੱਸ. ਆਈ. ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਜਦਕਿ ਦੂਜੇ ਮੋਟਰਸਾਈਕਲ ਸਵਾਰ ਓਂਕਾਰ ਸਿੰਘ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਸਦਰ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਸਰਪੰਚਾ ਦਾੜ੍ਹੀ ਨਾ ਪੁੱਟਵਾ ਲਈ, ਜਲੂਸ ਕੱਢੂ ਮੈਂ ਤੇਰਾ, ਚੌਕੀ ਇੰਚਾਰਜ ਨੇ ਦਿੱਤੀ ਧਮਕੀ ! ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News