ਕਾਰ ਤੇ ਬੱਸ ਦੀ ਟੱਕਰ ’ਚ ਨੌਜਵਾਨ ਦੀ ਮੌਤ, 2 ਬੱਚੇ ਗੰਭੀਰ ਜ਼ਖ਼ਮੀ
Sunday, Jan 28, 2024 - 12:44 PM (IST)

ਗੁਰੂ ਕਾ ਬਾਗ (ਜ. ਬ.)- ਬੀਤੀ ਸਵੇਰੇ ਅੰਮ੍ਰਿਤਸਰ ਤੋਂ ਫਤਹਿਗੜ੍ਹ ਚੂੜੀਆਂ ਰੋਡ ’ਤੇ ਸਥਿਤ ਪਿੰਡ ਬੱਲ ਖੁਰਦ ਨੇੜੇ ਕਾਰ ਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਤੇ 2 ਬੱਚਿਆਂ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੰਬੋਅ ਦੇ ਮੁਖੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪਿੰਡ ਬੱਲ ਖੁਰਦ ਦੇ ਵਸਨੀਕ ਹਰਦੀਪ ਸਿੰਘ (27) ਪੁੱਤਰ ਮਲੂਕ ਸਿੰਘ ਆਪਣੇ ਭਰਾ ਦੇ ਬੱਚਿਆਂ ਨੂੰ ਕਾਰ ’ਚ ਸਕੂਲ ਛੱਡਣ ਲਈ ਅੰਮ੍ਰਿਤਸਰ ਵੱਲ ਨੂੰ ਜਾ ਰਿਹਾ ਸੀ ਕਿ ਪਿੰਡ ਮੁਰਾਦਪੁਰਾ ਤੇ ਬੱਲ ਖੁਰਦ ਵਿਚਕਾਰ ਅੰਮ੍ਰਿਤਸਰ ਵੱਲੋਂ ਆ ਰਹੀ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਟਰੈਕਟਰ ਟਰਾਲੀ ਨੂੰ ਓਵਰ ਟੇਕ ਕਰਦੇ ਸਮੇਂ ਕਾਰ ’ਚ ਜਾ ਵੱਜੀ, ਜਿਸ ਦੇ ਸਿੱਟੇ ਵਜੋਂ ਉਕਤ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਅਣਪਛਾਤੇ ਵਿਅਕਤੀ ਵੱਲੋਂ ਮਹਿਲਾ ਵਧੀਕ ਸੈਸ਼ਨ ਜੱਜ ’ਤੇ ਹਮਲਾ, ਡਟ ਕੇ ਮੁਕਾਬਲਾ ਕਰਨ ’ਤੇ ਮੁਲਜ਼ਮ ਹੋਇਆ ਫ਼ਰਾਰ
ਜਦ ਕਿ ਉਸਦੇ ਭਤੀਜੇ ਨਿਰਵੈਰ ਸਿੰਘ (10) ਅਤੇ ਜਸਕਰਨ ਸਿੰਘ (8) ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਕੰਬੋਅ ਵੱਲੋਂ ਬੱਸ ਚਾਲਕ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਛੋਟੇ ਹਾਥੀ ਅਤੇ ਟਰੱਕ ਦੀ ਟੱਕਰ ’ਚ ਇਕ ਦੀ ਮੌਤ, ਇਕ ਜ਼ਖ਼ਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8