ਮੋਟਰਸਾਈਕਲ ਤੇ ਬੱਸ ਦੀ ਟੱਕਰ ’ਚ ਨੌਜਵਾਨ ਦੀ ਮੌਤ, ਪਸ਼ੂ ਅਤੇ ਸੜਕ ਦੀ ਖਸਤਾ ਹਾਲਤ ਬਣੀ ਕਾਰਨ

Monday, Jul 03, 2023 - 02:59 PM (IST)

ਮੋਟਰਸਾਈਕਲ ਤੇ ਬੱਸ ਦੀ ਟੱਕਰ ’ਚ ਨੌਜਵਾਨ ਦੀ ਮੌਤ, ਪਸ਼ੂ ਅਤੇ ਸੜਕ ਦੀ ਖਸਤਾ ਹਾਲਤ ਬਣੀ ਕਾਰਨ

ਚੇਤਨਪੁਰਾ (ਨਿਰਵੈਲ)- ਅੰਮ੍ਰਿਤਸਰ ਤੋਂ ਫਤਿਹਗੜ੍ਹ ਚੂੜੀਆਂ ਰੋਡ ਵਾਇਆ ਸੰਗਤਪੁਰਾ ਸੜਕ ਦੀ ਖਸਤਾ ਹਾਲਤ ਕਾਰਨ ਅਤੇ ਗੁਜਰਾਂ ਦੇ ਪਸ਼ੂਆਂ ਕਾਰਨ ਮੱਝੂਪੁਰਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਸ ਥਾਣਾ ਝੰਡੇਰ ਦੇ ਐੱਸ. ਐੱਚ. ਓ. ਸਤਨਾਮ ਸਿੰਘ ਨੇ ਦੱਸਿਆ ਲਖਵਿੰਦਰ ਸਿੰਘ 40 ਪੁੱਤਰ ਦਰਸ਼ਨ ਸਿੰਘ ਵਾਸੀ ਹਰਦੋਰਵਾਲ ਜ਼ਿਲ੍ਹਾ ਗੁਰਦਾਸਪੁਰ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਪਿੰਡ ਤੋਂ ਆਪਣੇ ਸਹੁਰੇ ਜਾ ਰਿਹਾ ਸੀ ਕਿ ਮੱਝੂਪੁਰਾ ਨੇੜੇ ਇਕ ਪਾਸੇ ਗੁੱਜਰਾਂ ਦੇ ਪਸ਼ੂ ਸੜਕ ’ਤੇ ਜਾ ਰਹੇ ਸਨ ਤੇ ਦੂਜੇ ਪਾਸੇ ਤੋਂ ਆ ਰਹੀ ਕਾਹਲੋਂ ਬੱਸ ਸਰਵਿਸ ਜੋ ਅੰਮ੍ਰਿਤਸਰ ਵਾਲੇ ਪਾਸੇ ਤੋਂ ਆ ਰਹੀ ਸੀ। 

ਇਹ ਵੀ ਪੜ੍ਹੋ- ਬਾਬਾ ਬਰਫਾਨੀ ਦੀ ਲਗਨ 'ਚ ਲੀਨ 69 ਸਾਲਾ ਦਸ਼ਵੰਤੀ, ਸਰਕਾਰੀ ਨੌਕਰੀ ਛੱਡ 25 ਸਾਲਾਂ ਤੋਂ ਕਰ ਰਹੀ ਸੇਵਾ

ਪ੍ਰਤੱਖ ਦਰਸ਼ੀਆ ਨੇ ਦੱਸਿਆ ਕਿ ਗੁੱਜਰਾਂ ਦੀ ਮੱਝ ਨੇ ਪਲਸੇਟ ਮਾਰਨ ਕਾਰਨ ਅਤੇ ਦੋਹਾਂ ਪਾਸਿਆਂ ਤੋਂ ਬੁਰੀ ਤਰ੍ਹਾਂ ਟੁੱਟੀ ਹੋਈ ਸੜਕ ਕਰ ਕੇ ਨੌਜਵਾਨ ਦਾ ਮੋਟਰਸਾਈਕਲ ਬੱਸ ਦੇ ਸਾਹਮਣੇ ਡਿੱਗ ਗਿਆ, ਜਿਸ ਤੋਂ ਬਾਅਦ ਨੌਜਵਾਨਬੁਰੀ ਤਰ੍ਹਾਂ ਕੁਚਲਿਆ ਗਿਆ। ਜਿਸ ਦੀ ਮੌਕੇ ’ਤੇ ਮੌਤ ਹੋ ਗਈ ਤੇ ਉਸ ਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਥਾਣਾ ਝੰਡੇਰ ਦੀ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਵਿਆਹੁਤਾ ਨੂੰ ਧਮਕਾਉਣ ਲਈ ਵਿਅਕਤੀ ਨੇ ਪਾਈ ਪੁਲਸ ਦੀ ਵਰਦੀ, ਹਥਿਆਰਾਂ ਨਾਲ ਭੇਜਦਾ ਸੀ ਤਸਵੀਰਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News