ਘਰੇ ਪਰਤ ਰਹੇ ਨੌਜਵਾਨ ਨੂੰ ਕਾਲ ਨੇ ਪਾਇਆ ਘੇਰਾ, ਇੰਝ ਹੋਵੇਗੀ ਮੌਤ ਕਿਸੇ ਸੋਚਿਆ ਨਾ ਸੀ
Friday, Dec 16, 2022 - 11:59 AM (IST)

ਨੌਸ਼ਹਿਰਾ ਮੱਝਾ ਸਿੰਘ (ਗੋਰਾਇਆ)- ਸਥਾਨਕ ਭੱਠਾ ਕਾਲੋਨੀ ਵਿਖੇ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਮੰਨਾ (23) ਪੁੱਤਰ ਜੋਗਿੰਦਰ ਪਾਲ ਵਾਸੀ ਪਿੰਡ ਸੰਤ ਨਗਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਅੱਤਵਾਦੀ ਹਰਵਿੰਦਰ ਰਿੰਦਾ ਨੂੰ ਲੈ ਕੇ ਹੁਣ ਸਾਹਮਣੇ ਆਈ ਇਹ ਗੱਲ
ਜਾਣਕਾਰੀ ਮੁਤਾਬਕ ਉਹ ਆਪਣੇ ਪਲਟੀਨਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਧਾਰੀਵਾਲ ਸ਼ਹਿਰ ਤੋਂ ਆਪਣੇ ਪਿੰਡ ਵੱਲ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਸ਼ਾਹ ਪੈਟਰੋਲ ਪੰਪ ਨਜ਼ਦੀਕ ਭੱਠਾ ਕਾਲੋਨੀ ਪਹੁੰਚਿਆ ਤਾਂ ਇਕ ਟਰੈਕਟਰ-ਟਰਾਲੀ ਨੇ ਉਸ ਨੂੰ ਭਿਆਨਕ ਟੱਕਰ ਮਾਰ ਦਿੱਤੀ। ਟਰੈਕਟਰ-ਟਰਾਲੀ ਦੀ ਲਪੇਟ ਵਿਚ ਆਉਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਨੌਜਵਾਨ ਮਨਪ੍ਰੀਤ ਮੰਨਾ ਕੁਝ ਸਮਾਂ ਪਹਿਲਾਂ ਵਿਦੇਸ਼ ਵਿਚ ਕੰਮਕਾਜ ਕਰਨ ਗਿਆ ਸੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।