ਸੜਕ ਹਾਦਸੇ ’ਚ ਨੌਜਵਾਨ ਦੀ ਹੋਈ ਮੌਤ
Monday, Apr 17, 2023 - 10:59 AM (IST)

ਅਜਨਾਲਾ/ਭਿੰਡੀ ਸੈਦਾਂ (ਗੁਰਜੰਟ)- ਪੁਲਸ ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਬਿਕਰਾਉਰ ਵਿਖੇ ਮੋਟਰਸਾਈਕਲ ਚਾਲਕ ਨੌਜਵਾਨ ਲਵਪ੍ਰੀਤ ਸਿੰਘ ਵਾਸੀ ਮਾਝੀਮੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਲੱਖਾ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਅਜਨਾਲੇ ਵਾਲੇ ਪਾਸਿਓਂ ਆਪਣੇ ਪਿੰਡ ਮਾਝੀਮੀਆ ਨੂੰ ਆ ਰਿਹਾ ਸੀ, ਤਾਂ ਬਿਕਰਾਉਰ ਦੇ ਨਜ਼ਦੀਕ ਹਾਸ਼ਮਪੁਰਾ ਰੋਡ ’ਤੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਕੇ ਸੁੱਟ ਦਿੱਤਾ, ਤੇ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਦਕਿ ਟੱਕਰ ਮਾਰਨ ਵਾਲਾ ਵਿਅਕਤੀ ਉਸ ਨੂੰ ਸੰਭਾਲਣ ਦੀ ਬਜਾਏ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੀਤੇ ਵੱਡੇ ਖ਼ੁਲਾਸੇ
ਇਸ ਮਾਮਲੇ ਤੋਂ ਬਾਅਦ ਪਤਾ ਲੱਗਣ ’ਤੇ ਜਦੋਂ ਲਵਪ੍ਰੀਤ ਸਿੰਘ ਨੂੰ ਇੱਕ ਨਿੱਜੀ ਹਸਪਤਾਲ ਵਿਖੇ ਲੈ ਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਪੁਲਸ ਥਾਣਾ ਅਜਨਾਲਾ ਦੇ ਮੁੱਖ ਅਫ਼ਸਰ ਜਸਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ ਹੈ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਪਾਰਾ 40 ਡਿਗਰੀ ਤੋਂ ਪਾਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸ਼ਹਿਰਾਂ ਨੂੰ ‘ਹੀਟ ਵੇਵ’ ਰੈੱਡ ਅਲਰਟ ਜਾਰੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।