ਭਿਆਨਕ ਹਾਦਸੇ ''ਚ ਨੌਜਵਾਨ ਦੀ ਮੌਤ

Monday, Oct 14, 2024 - 11:42 AM (IST)

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ-ਬਟਾਲਾ ਰੋਡ 'ਤੇ ਦੇਰ ਰਾਤ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਟਾਲਾ ਰੋਡ 'ਤੇ ਇੱਕ ਹਾਦਸਾ ਹੋਇਆ, ਜਿਸ ਵਿੱਚ ਕਿ ਬੁਲਟ ਸਵਾਰ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਸੀਤ ਲਹਿਰ ਸ਼ੁਰੂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

ਪੁਲਸ ਨੇ ਦੱਸਿਆ ਕਿ ਨੌਜਵਾਨ ਦੀ ਅਜੇ ਤੱਕ ਕਿਸੇ ਵੀ ਤਰੀਕੇ ਦੀ ਕੋਈ ਪਹਿਚਾਣ ਨਹੀਂ ਹੋ ਪਾਈ ਨਾ ਹੀ ਮ੍ਰਿਤਕ ਨੌਜਵਾਨ ਦੀ ਜੇਬ ਵਿੱਚੋਂ ਕੋਈ ਲਾਈਸੈਂਸ ਜਾਂ ਕੋਈ ਹੋਰ ਆਈ. ਡੀ. ਮਿਲਿਆ ਹੈ। ਉਨ੍ਹਾਂ ਦੱਸਿਆ ਕਿ  ਬੁਲੇਟ ਮੋਟਰਸਾਈਕਲ ਨੰਬਰ ਗੁਰਦਾਸਪੁਰ ਰਜਿਸਟਰਡ ਲੱਗ ਰਿਹਾ ਹੈ ਫਿਲਹਾਲ ਜਾਂਚ ਕੀਤੀ ਜਾਵੇਗੀ। 

ਇਹ ਵੀ ਪੜ੍ਹੋ-  ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News