ਮਾਲ ਗੱਡੀ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ

02/27/2021 8:30:25 PM

ਬਟਾਲਾ, (ਬੇਰੀ)- ਮਾਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਪ੍ਰਿਥੀਰਾਮ ਪੁੱਤਰ ਬਨਾਰਸੀ ਲਾਲ ਵਾਸੀ ਖੈਹਿਰਾ ਕੋਟਲੀ ਦੇ ਭਰਾ ਜੋਧ ਰਾਜ ਨੇ ਦੱਸਿਆ ਕਿ ਉਸਦਾ ਭਰਾ ਪ੍ਰਿਥੀਰਾਮ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਸੀ, ਬੀਤੀ ਰਾਤ ਘਰੋਂ ਕਿਸੇ ਕੰਮ ਲਈ ਗਿਆ ਸੀ ਅਤੇ ਰਾਤ ਭਰ ਜਦੋਂ ਘਰ ਨਹੀਂ ਪਰਤਿਆ ਤਾਂ ਅਸੀਂ ਇਸ ਦੀ ਤਲਾਸ਼ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੀ ਸਵੇਰੇ ਕਿਸੇ ਨੇ ਫੋਨ ’ਤੇ ਜਾਣਕਾਰੀ ਦਿੱਤੀ ਕਿ ਪ੍ਰਿਥੀਰਾਮ ਦੀ ਲਾਸ਼ ਬਿਧੀਪੁਰ ਫਾਟਕ ਨੇੜੇ ਰੇਲਵੇ ਟਰੈਕ ਕੋਲ ਪਈ ਹੈ, ਜਿਸ ’ਤੇ ਉਹ ਤੁਰੰਤ ਪਰਿਵਾਰਕ ਮੈਂਬਰਾਂ ਸਮੇਤ ਮੌਕੇ ’ਤੇ ਪਹੁੰਚੇ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਪੁਲਸ ਦੇ ਐੱਸ. ਆਈ. ਪਰਮਜੀਤ ਸਿੰਘ ਬੋਪਾਰਾਏ ਚੌਕੀ ਇੰਚਾਰਜ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਤਕ ਪ੍ਰਿਥੀਰਾਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦਿਆਂ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤਾ ਹੈ। ਇਸ ਮੌਕੇ ਇੰਸਪੈਕਟਰ ਧਰਮਿੰਦਰ ਕਲਿਆਣ, ਐੱਸ. ਆਈ. ਬੀਰਬਲ ਅਡੀਸ਼ਨਲ ਐੱਸ. ਐੱਚ. ਓ., ਏ. ਐੱਸ. ਆਈ. ਗੁਰਜਿੰਦਰ ਸਿੰਘ ਤੇ ਏ. ਐੱਸ. ਆਈ. ਮਨਜੀਤ ਸਿੰਘ ਵੀ ਹਾਜ਼ਰ ਸਨ। 

Bharat Thapa

This news is Content Editor Bharat Thapa