ਦੀਨਾਨਗਰ ਵਿਖੇ ਚਾਈਨਾ ਡੋਰ ਦੀ ਲਪੇਟ ''ਚ ਆਇਆ ਮੋਟਰਸਾਈਕਲ ਸਵਾਰ ਨੌਜਵਾਨ, ਗੰਭੀਰ ਜ਼ਖ਼ਮੀ

Thursday, Feb 01, 2024 - 06:03 PM (IST)

ਦੀਨਾਨਗਰ ਵਿਖੇ ਚਾਈਨਾ ਡੋਰ ਦੀ ਲਪੇਟ ''ਚ ਆਇਆ ਮੋਟਰਸਾਈਕਲ ਸਵਾਰ ਨੌਜਵਾਨ, ਗੰਭੀਰ ਜ਼ਖ਼ਮੀ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਅਧੀਨ ਪੈਂਦੇ ਸਰਹੱਦੀ ਪਿੰਡ ਦਬੁਰਜੀ ਦੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਕੁਲਜੀਤ ਕੁਮਾਰ ਚਾਈਨਾ ਡੋਰ ਦੀ ਲਪੇਟ 'ਚ ਆਉਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕੁਲਜੀਤ ਕੁਮਾਰ ਨੇ ਦੱਸਿਆ ਕਿ ਮੈਂ ਆਪਣੇ ਕਿਸੇ ਨਿੱਜੀ ਕੰਮ ਲਈ ਕਸਬਾ ਮਰਾੜਾ ਵਿਖੇ ਆਪਣੇ ਮੋਟਰਸਾਈਕਲ ਤੇ ਬਹਿਰਾਮਪੁਰ ਵਾਲੀ ਸਾਈਡ ਨੂੰ ਜਾ ਰਿਹਾ ਸੀ ਤਾਂ ਅਚਾਨਕ  ਚਾਈਨਾ ਡੋਰ ਦੀ ਲਪੇਟ ਵਿੱਚ ਆ ਗਿਆ। ਜਿਸ ਕਰਕੇ ਮੂੰਹ 'ਤੇ ਚਾਈਨਾ ਡੋਰ ਫੀਰ ਗਈ ਅਤੇ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ : ਜਨਵਰੀ ਦੇ ਆਖ਼ਰੀ ਦਿਨ ਹੋਈ ਬਾਰਿਸ਼ ਨੇ ਮੁੜ ਛੇੜੀ ਕੰਬਣੀ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ

ਇਸ ਮੌਕੇ ਸੜਕ 'ਤੇ ਕਿਨਾਰੇ ਖੜ੍ਹੇ ਲੋਕਾਂ ਨੂੰ ਮੁੱਢਲੀ ਸਹਾਇਤਾ ਲਈ ਡਾਕਟਰ ਕੋਲ ਲਿਜਾਇਆ ਗਿਆ ਦੂਜੇ ਪਾਸੇ ਇਲਾਕਾ ਵਾਸੀਆਂ ਨੇ ਕਿਹਾ ਕਿ ਪਾਬੰਦੀਆਂ ਦੇ ਬਾਵਜੂਦ ਵੀ ਇਸ ਸਰਹੱਦੀ ਖੇਤਰ ਅੰਦਰ ਬਸੰਤ ਦੇ ਤਿਉਹਾਰ ਦੇ ਮੱਦੇਨਜ਼ਰ ਚਾਈਨਾ ਡੋਰ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਧੜੱਲੇ ਨਾਲ ਵਿੱਕ ਰਹੀ ਹੈ।  ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਚਾਈਨਾ ਡੋਰ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ ਤਾਂ ਕਿ ਅਜਿਹੀ ਘਟਨਾ ਮੁੜ ਨਾ ਵਾਪਰ ਸਕੇ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਵਾਰਦਾਤ,  ਰਿਕਸ਼ਾ ਚਾਲਕ ਨੂੰ ਪੱਥਰ ਮਾਰ ਕੇ ਦਿੱਤੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News