ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਕਰਕੇ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ

Saturday, Nov 15, 2025 - 02:34 PM (IST)

ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਕਰਕੇ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ

ਤਰਨਤਾਰਨ(ਰਾਜੂ)- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਦੇ ਕੋਲ ਲਿੰਕ ਰੋਡ ਪਿੰਡ ਕੱਦਗਿੱਲ ਵਿਖੇ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦੀ ਲਪੇਟ ਵਿਚ ਆਉਣ ਕਰਕੇ ਮੋਟਰ ਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਦਿੱਲੀ ਧਮਾਕਿਆਂ ਮਗਰੋਂ ਪੰਜਾਬ 'ਚ ਕਾਰਵਾਈ, ਪਠਾਨਕੋਟ ਤੋਂ ਫੜਿਆ ਗਿਆ ਡਾਕਟਰ

ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਅਕਾਸ਼ਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮੁਰਾਦਪੁਰ ਨੇ ਦੱਸਿਆ ਕਿ ਉਸ ਦਾ ਭਰਾ ਹਰਪ੍ਰੀਤ ਸਿੰਘ ਉਰਫ਼ ਲੱਕੀ ਬੀਤੀ ਸ਼ਾਮ ਆਪਣੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਸਹੁਰੇ ਪਿੰਡ ਨੋਨੇ ਜਾ ਰਿਹਾ ਸੀ ਜਦੋਂ ਉਹ ਰੋਡ ਕੱਦਗਿੱਲ ਕੋਲ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਚਾਲਕ ਨੇ ਉਸ ਦੇ ਭਰਾ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਰਕੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ- ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਗੈਂਗਸਟਰ ਵੱਲੋਂ ਤਾਬੜਤੋੜ ਫਾਇਰਿੰਗ

ਜਦਕਿ ਟਰੈਕਟਰ-ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਹ ਆਪਣੇ ਜ਼ਖਮੀ ਭਰਾ ਹਰਪ੍ਰੀਤ ਸਿੰਘ ਨੂੰ ਹਸਪਤਾਲ ਲਿਆ ਰਹੇ ਸੀ ਕਿ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਓਧਰ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਤਰਨਤਾਰਨ ਜ਼ਿਮਨੀ ਚੋਣ ਨਤੀਜਿਆਂ 'ਤੇ ਕੀ ਬੋਲੇ ਅੰਮ੍ਰਿਤਪਾਲ ਦੇ ਪਿਤਾ


author

Shivani Bassan

Content Editor

Related News