ਦੁਖਦਾਈ ਖ਼ਬਰ: ਇਨੋਵਾ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Monday, Nov 27, 2023 - 06:14 PM (IST)

ਦੁਖਦਾਈ ਖ਼ਬਰ: ਇਨੋਵਾ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਤਰਨਤਾਰਨ (ਰਮਨ)- ਇਕ ਤੇਜ਼ ਰਫ਼ਤਾਰ ਇਨੋਵਾ ਕਾਰ ਵਲੋਂ ਮੋਟਰਸਾਈਕਲ ਚਾਲਕ ਨੂੰ ਮਾਰੀ ਜ਼ੋਰਦਾਰ ਟੱਕਰ ਦੌਰਾਨ ਉਸਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਇਕ ਅਣਪਛਾਤੇ ਇਨੋਵਾ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵਿਦੇਸ਼ੋਂ ਆਏ ਪੁੱਤ ਨੇ ਪਿਓ ਦਾ ਸੁਫ਼ਨਾ ਕੀਤਾ ਪੂਰਾ, ਸਿੱਧਾ ਖੇਤਾਂ 'ਚ ਉਤਾਰਿਆ ਹੈਲੀਕਾਪਟਰ

ਕਾਰਜ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਘਰਿਆਲਾ ਨੇ ਥਾਣਾ ਸਦਰ ਪੱਟੀ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 25 ਨਵੰਬਰ ਨੂੰ ਉਸਦਾ ਬੇਟਾ ਸੁਖਦੇਵ ਸਿੰਘ ਆਪਣੇ ਮੋਟਰਸਾਈਕਲ ਉੱਪਰ ਸਵਾਰ ਹੋ ਬੋਪਾਰਾਏ ਅੱਡੇ ਉੱਪਰ ਦਹੀ ਲੈਣ ਗਿਆ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਇਨੋਵਾ ਕਾਰ ਵਲੋਂ ਬਿਨਾਂ ਹਾਰਨ ਵਜਾਏ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰਦੇ ਹੋਏ ਫਰਾਰ ਹੋ ਗਈ। ਇਸ ਹਾਦਸੇ ਵਿਚ ਉਸ ਦਾ ਪੁੱਤਰ ਸੁਖਦੇਵ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਅਣਪਛਾਤੇ ਇਨੋਵਾ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਨਗਰ ਕੀਰਤਨ 'ਚ ਵਾਪਰਿਆ ਵੱਡਾ ਹਾਦਸਾ, ਸੇਵਾ ਕਰ ਰਹੇ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News